Today's Top News

img

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਬਰਨਾਲਾ


*ਕੰਬਾਈਨ ਹਾਰਵੈਸਟਰਾਂ ’ਤੇ ਸੁਪਰ ਐਸਐਮਐਸ ਜ਼ਰੂਰੀ

*ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਵੀ ਪੂਰਨ ਰੋਕਬਰਨਾਲਾ, 8 ਅਪਰੈਲ

     ਜ਼ਿਲਾ ਮੈਜਿਸਟ੍ਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2)  ਦੀ ਧਾਰਾ 144 ਤਹਿਤ ਜ਼ਿਲਾ ਬਰਨਾਲਾ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਕਣਕ ਕੱਟਣ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਇੰਸਪੈਕਸ਼ਨ ਕਰਵਾਉਣਗੇ ਅਤੇ ਕੋਈ ਵੀ ਕੰਬਾਈਨ ਸੁਪਰ ਐਸਐਮਐਸ ਲਗਾਏ ਬਿਨਾਂ ਨਹੀਂ ਵਰਤੀ ਜਾਵੇਗੀ।  

ਇੱਕ ਹੋਰ ਹੁਕਮ ਜਾਰੀ ਕਰਦਿਆ ਜ਼ਿਲਾ ਮੈਜਿਸਟਰੇਟ ਸ. ਫੂਲਕਾ ਨੇ ਕਿਹਾ ਕਿ ਆਮ ਤੌਰ ’ਤੇ ਦੇਖਣ ਵਿੱਚ ਆਇਆ ਹੈ ਕਿ ਕਣਕ ਦੇ ਸੀਜ਼ਨ ਸਮੇਂ ਮੰਡੀਆਂ ਦੀਆਂ ਸੜਕਾਂ/ਹੋਰ ਸੜਕਾਂ ’ਤੇ ਕਣਕ ਦੀਆਂ ਬੱਲੀਆਂ ਸੁੱਟ ਦਿੱਤੀਆਂ ਜਾਂਦੀਆਂ ਹਨ। ਤੇਜ਼ ਹਵਾਵਾਂ ਚੱਲਣ ਕਾਰਨ ਬੱਲੀਆਂ ਤੋਂ ਧੂੜ ਊਡਦੀ ਹੈ, ਜੋ ਹਵਾ ਵਿੱਚ ਮਿਲ ਕੇ ਵਾਤਾਵਰਣ ਦੂਸ਼ਿਤ ਕਰਦੀ ਹੈ। ਇਸ ਲਈ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਰਨਾਲਾ ਅੰਦਰ ਪੈਂਦੀਆਂ ਸਮੂਹ ਸੜਕਾਂ ਉੱਪਰ ਕਣਕ ਦੀਆਂ ਬੱਲੀਆਂ ਸੁੱਟਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲਾ ਮੈਜਿਸਟ੍ਰੇਟ ਬਰਨਾਲਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲਾ ਬਰਨਾਲਾ ਅੰਦਰ ਕਣਕ ਦੀ ਰਹਿੰਦ-ਖੰੂਹਦ (ਨਾੜ) ਨੂੰ ਅੱਗ ਲਗਾਉਣ/ਸਾੜਨ ’ਤੇ ਵੀ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟੇ੍ਰਟ ਨੇ ਦੱਸਿਆ ਕਿ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਫਸਲ ਕੱਟਣ ਉਪਰੰਤ ਫਸਲ ਦੀ ਰਹਿੰਦ-ਖੰੂਹਦ  ਨੂੰ ਸਬੰਧਤ ਕਿਸਾਨ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਉਨਾਂ ਕਿਹਾ ਕਿ ਇਸ ਨਾਲ ਜਿੱਥੇ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਉਹਨਾਂ ਦੱਸਿਆ ਕਿ ਅਜਿਹਾ ਕਰਨ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ।

ਉਪਰੋਕਤ ਸਾਰੇ ਹੁਕਮ 31 ਮਈ 2021 ਤੱਕ ਲਾਗੂ ਰਹਿਣਗੇ।

Adv

You Might Also Like