img

ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ

- ਮਿਸ਼ਨ ਫਤਹਿ –

ਲੋਕ ਕੋਵਿਡ 19 ਬਾਰੇ ਫੈਲੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ - ਸਿਹਤ ਮਾਹਿਰ

- ਹਫ਼ਤਾਵਰੀ ਫੇਸਬੁੱਕ ਲਾਈਵ ਰਾਹੀਂ ਮਹਾਂਮਾਰੀ ਅਤੇ ਇਸ ਤੋਂ ਬਚਾਅ ਬਾਰੇ ਦਿੱਤੀ ਜਾਣਕਾਰੀ

- ਲੋਕਾਂ ਨੂੰ ਵੱਧ ਤੋਂ ਵੱਧ ਸੈਂਪਲਿੰਗ ਲਈ ਅੱਗੇ ਆਉਣ ਦੀ ਅਪੀਲ

ਲੁਧਿਆਣਾ, 24 ਸਤੰਬਰ (000) - ਪੰਜਾਬ ਸਰਕਾਰ ਵੱਲੋਂ ਕਰੋਨਾ ਬਿਮਾਰੀ ਨੂੰ ਫੈਲਣ ਤੋਂ ਰੋਕਣ, ਸ਼ੱਕੀ ਮਰੀਜ਼ਾਂ ਦੀ ਭਾਲ ਅਤੇ ਪੀੜਤ ਲੋਕਾਂ ਦੇ ਸਹੀ ਸਮੇਂ ਉੱਤੇ ਇਲਾਜ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੀ ਗਈ ਸੰਜੀਵਨੀ ਟੀਮ ਦੇ ਉਪਰਾਲੇ ਸਦਕਾ ਸਿਹਤ ਮਾਹਿਰਾਂ ਨੇ ਅੱਜ ਆਪਣੇ ਹਫ਼ਤਾਵਰੀ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ 19 ਨਾਲ ਸੰਬੰਧਤ ਫੈਲੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਵੱਧ ਤੋਂ ਵੱਧ ਸੈਂਪਲਿੰਗ ਲਈ ਅੱਗੇ ਆਉਣ।

ਸੈਸ਼ਨ ਦੌਰਾਨ ਡੀ. ਐੱਮ. ਸੀ. ਤੋਂ ਡਾਕਟਰ ਵਿਪਨ, ਸਿਵਲ ਹਸਪਤਾਲ ਤੋਂ ਡਾਕਟਰ ਅਮਨਪ੍ਰੀਤ ਕੌਰ ਅਤੇ ਡਾ. ਮਿਠੁਤ ਮਿਗਲਾਨੀ ਨੇ ਜਿਥੇ ਇਸ ਬਿਮਾਰੀ ਬਾਰੇ ਜਾਣਕਾਰੀ ਦਿੱਤੀ ਉਥੇ ਹੀ ਇਸ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਅਤੇ ਹਦਾਇਤਾਂ ਦੀ ਪਾਲਣਾ ਬਾਰੇ ਵੀ ਜਾਗਰੂਕ ਕੀਤਾ।ਉਨ•ਾਂ ਦੱਸਿਆ ਕਿ ਦੇਖਣ ਵਿਚ ਆ ਰਿਹਾ ਹੈ ਕਿ ਅੱਜ ਲੋਕ ਇਸ ਬਿਮਾਰੀ ਨਾਲ ਲੜਨ ਦੀ ਬਿਜਾਏ ਇਸ ਤੋਂ ਡਰਨ ਲੱਗੇ ਹਨ ਕਿ ਜੇਕਰ ਉਹ ਇਸ ਤੋਂ ਗ੍ਰਸਤ ਹੋ ਗਏ ਤਾਂ ਉਹ ਸਮਾਜਿਕ ਤੌਰ ਉੱਤੇ ਅਲੱਗ ਥਲੱਗ ਨਾ ਹੋ ਜਾਣ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਦੀ ਵਰਤੋਂ ਅਤੇ ਹਦਾਇਤਾਂ ਦੀ ਪਾਲਣਾ ਕਰਨ।

ਉਹਨਾਂ ਕਿਹਾ ਕਿ ਇਹਨਾਂ ਗੱਲਾਂ ਵਿੱਚ ਕੋਈ ਵੀ ਸੱਚਾਈ ਨਹੀਂ ਹੈ ਕਿ ਵੱਧ ਤੋਂ ਵੱਧ ਪੀੜਤ ਮਰੀਜ਼ਾਂ ਨਾਲ ਸਰਕਾਰ ਨੂੰ ਜਾਂ ਡਾਕਟਰਾਂ ਨੂੰ ਕੋਈ ਫੰਡ ਮਿਲਦੇ ਹਨ। ਉਹਨਾਂ ਕਿਹਾ ਕਿ ਜੇਕਰ ਇਸ ਤਰ•ਾਂ ਫੰਡ ਮਿਲਦੇ ਹੁੰਦੇ ਤਾਂ ਪੰਜਾਬ ਸਰਕਾਰ ਕੋਲ ਬਹੁਤ ਫੰਡ ਆ ਜਾਣੇ ਸਨ। ਇਸ ਤੋਂ ਇਲਾਵਾ ਜੇਕਰ ਕਰੋਨਾ ਬਿਮਾਰੀ ਨਾ ਹੁੰਦੀ ਤਾਂ ਫਿਰ ਸਿਹਤ ਵਿਭਾਗ ਜਾਂ ਪੁਲਿਸ ਵਿਭਾਗ ਦੇ ਲੋਕ ਆਪਣੀਆਂ ਜਾਨਾਂ ਕਿਉਂ ਗਵਾਉਂਦੇ?

ਉਹਨਾਂ ਠੀਕ ਹੋਏ ਮਰੀਜ਼ਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਤਾਂ ਜੌ ਵੱਧ ਤੋਂ ਵੱਧ ਲੋਕਾਂ ਨੂੰ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਬਿਮਾਰੀ ਉਤੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕਾਬੂ ਨਹੀਂ ਪਾਇਆ ਜਾ ਸਕਦਾ ਹੈ। ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਸਫਲ ਕਰਨ ਲਈ ਅੱਗੇ ਆਉਣ। ਇਹ ਲੜ•ਾਈ ਲੋਕਾਂ ਦੇ ਸਾਥ ਨਾਲ ਹੀ ਜਿੱਤੀ ਜਾ ਸਕਦੀ ਹੈ।

ਉਨ•ਾਂ ਕਿਹਾ ਕਿ ਦੇਖਣ ਵਿੱਚ ਆਉਂਦਾ ਹੈ ਕਿ ਜਦੋਂ ਕਿਸੇ ਕਰੋਨਾ ਮਰੀਜ਼ ਦੀ ਮੌਤ ਹੋ ਜਾਂਦੀ ਹੈ ਤਾਂ ਉਸਦੇ ਪਰਿਵਾਰ ਵਾਲੇ ਜਾਂ ਰਿਸ਼ਤੇਦਾਰ ਉਸ ਲਾਸ਼ ਦਾ ਸਸਕਾਰ ਕਰਨ ਤੋਂ ਆਨਾਕਾਨੀ ਕਰਦੇ ਹਨ ਜਾਂ ਫਿਰ ਨੇੜੇ ਨਹੀਂ ਆਉਂਦੇ। ਅਜਿਹੀ ਸਥਿਤੀ ਵਿੱਚ ਕਈ ਸਮਾਜ ਸੇਵੀ ਯੋਧੇ ਅੱਗੇ ਆਉਂਦੇ ਹਨ ਅਤੇ ਇਹ ਰਸਮਾਂ ਨਿਭਾਉਂਦੇ ਹਨ। ਅਜਿਹੇ ਵਿਅਕਤੀ ਸਮਾਜ ਲਈ ਸੇਧ ਹਨ ਅਤੇ ਸਾਨੂੰ ਸਾਰਿਆਂ ਨੂੰ ਇਨ•ਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਸਹਿਯੋਗ ਕਰਨ ਅਤੇ ਵੱਧ ਤੋਂ ਵੱਧ ਸੈਂਪਲਿੰਗ ਕਰਾਉਣ ਲਈ ਅੱਗੇ ਆਉਣ।

Adv

You Might Also Like