Today's Top News

img

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਲੁਧਿਆਣਾ

ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ 25 ਤੇ 29 ਸਤੰਬਰ ਨੂੰ ਲਗਾਏ ਜਾ ਰਹੇ ਹਨ ਮੈਗਾ ਰੋਜ਼ਗਾਰ ਮੇਲੇ - ਵਧੀਕ ਡਿਪਟੀ ਕਮਿਸ਼ਨਰ

ਕਿਹਾ! ਨੌਜਵਾਨ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਲੈਣ ਲਾਹਾ

ਲੁਧਿਆਣਾ ਦੀਆਂ ਵਿਸ਼ਵ ਪ੍ਰਸਿੱਧ ਕੰਪਨੀਆਂ ਲੈ ਰਹੀਆਂ ਹਨ ਭਾਗ

ਲੁਧਿਆਣਾ, 24 ਸਤੰਬਰ (000) - ਪੰਜਾਬ ਸਰਕਾਰ ਦੇ ਹੁਕਮਾਂ ਅਤੇ ਸਕੱਤਰ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀ ਚਲਾਈ ਮੁਹਿੰਮ ਘਰ-ਘਰ ਰੋਜ਼ਗਾਰ ਅਧੀਨ ਮਹੀਨਾ ਸਤੰਬਰ-2020 ਵਿੱਚ ਛੇਵੇਂਂ ਮੈਗਾ ਰੋਜਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਅਧੀਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਵੱਲੋਂ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਸੰਪਰਕ ਕਰਕੇ ਵਰਚੂਅਲ  ਅਤੇ ਫਿਜੀਕਲ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।

ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਕਮ-ਸੀ.ਈ.ਓ. ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਸ੍ਰੀ ਸੰਦੀਪ ਕੁਮਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਸਤੰਬਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਕ, ਸੰਗੀਤ ਸਿਨੇਮਾ ਰੋਡ, ਲੁਧਿਆਣਾ ਅਤੇ 29 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਗਿੱਲ ਰੋਡ ਲੁਧਿਆਣਾ ਵਿਖੇ ਫਿਜੀਕਲ ਤੌਰ ਤੇ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜਿਲ੍ਹਾ ਲੁਧਿਆਣਾ ਦੀਆਂ ਵਿਸ਼ਵ ਪ੍ਰਸਿੱਧ ਕੰਪਨੀਆਂ ਦੇ ਨੁਮਾਇੰਦੇ ਇਸ ਮੈਗਾ ਰੋਜਗਾਰ ਮੇਲਿਆਂ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾ ਵੱਲੋਂ ਜਿਲ੍ਹਾ ਲੁਧਿਆਣਾ ਦੇ  ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਪੜ੍ਹੇ ਲਿਖੇ ਬੇਰੋਜਗਾਰ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਤਾਂ ਜੋ ਉਨ੍ਹਾਂ ਦੀ ਯੋਗਤਾ ਅਨੁਸਾਰ ਨੋੌਕਰੀ ਮਿਲ ਸਕੇ। ਉਨ੍ਹਾ ਅੱਗੇ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ 10ਵੀਂ, 12ਵੀਂ, ਡਿਪਲੋਮਾ ਹੋਲਡਰ, ਆਈ.ਟੀ.ਆਈ., ਗ੍ਰੇਜੂਏਟ ਅਤੇ ਪੋਸਟ ਗ੍ਰੇਜੂਏਟ ਪਾਸ ਉਮੀਦਵਾਰਾਂ ਨੂੰ ਪ੍ਰਾਈਵੇਟ ਕੰਪਨੀਆਂ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ।

ਇਸ ਸੰਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਮਿਨਾਕਸੀ ਸ਼ਰਮਾ, ਡਿਪਟੀ ਡਾਇਰੈਕਟਰ, ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਫਿਜੀਕਲ ਮੇਲਿਆਂ ਵਿੱਚ ਉੱਘੀਆਂ ਤੇ ਨਾਮੀ ਕੰਪਨੀਆ ਜਿਵੇਂ ਕਿ ਵਰਧਮਾਨ, ਏਵਨ ਸਾਈਕਲ, ਹੀਰੋ ਸਾਈਕਲ, ਰੋਕਮੈਨ, ਰਾਲਸਨ ਇੰਡੀਆਂ, ਸੇਠ ਇੰਡਸਟਰੀਜ, ਐਲ.ਆਈ.ਸੀ., ਐਸ.ਬੀ.ਆਈ. ਲਾਈਫ ਇੰਸੋਰੈਸ, ਗੂਗਲ ਪੇ ਅਤੇ ਪੁਖਰਾਜ ਹੈਲਥ ਕੇਅਰ, ਐਕਸਾਈਡ ਲਾਈਫ, ਐਚ.ਡੀ.ਐਫ.ਸੀ. ਲਾਈਫ ਆਦਿ ਭਾਗ ਲੈ ਰਹੀਆਂ ਹਨ। ਉਨ੍ਹਾਂ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਤਾ ਜੋ ਪੰਜਾਬ ਸਰਕਾਰ ਦੀ ਚਲਾਈ ਮੁਹਿੰਮ ਘਰ-ਘਰ ਰੋਜਗਾਰ ਨੂੰ ਸਫਲ ਬਣਾਉਣ ਦੇ ਨਾਲ-ਨਾਲ ਬੇਰੋਜ਼ਗਾਰੀ ਨੂੰ ਵੀ ਮੁੱਢ ਤੋਂ ਖਤਮ ਕੀਤਾ ਜਾ ਸਕੇ।

Adv

You Might Also Like