Job

Job Fair

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਹਿਰੂ ਯੁਵਾ ਕੇਂਦਰ ਨੂੰ ਨਿਰਦੇਸ਼

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਹਿਰੂ ਯੁਵਾ ਕੇਂਦਰ ਨੂੰ ਨਿਰਦੇਸ਼
-ਕਿਹਾ! 9 ਤੋਂ 17 ਸਤੰਬਰ ਤੱਕ ਹੋਣ ਵਾਲੇ ਸੱਤਵੇਂ ਰਾਜ ਪੱਧਰੀ ਰੋਜ਼ਗਾਰ ਮੇਲਿਆਂ 'ਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਜਨ ਜਾਗਰੂਕਤਾ ਮੁਹਿੰਮ ਚਲਾਉਣ
-ਰੋਜ਼ਗਾਰ ਮੇਲਿਆਂ ਦੌਰਾਨ ਦਿੱਤੀਆਂ ਜਾਣਗੀਆਂ 17 ਹਜ਼ਾਰ ਨੌਕਰੀਆਂ
ਲੁਧਿਆਣਾ, 03 ਸਤੰਬਰ (000) - ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਲੁਧਿਆਣਾ ਵਿੱਚ ਨਹਿਰੂ ਯੁਵਾ ਕੇਂਦਰ ਅਤੇ ਇਸ ਨਾਲ ਜੁੜੇ 232 ਯੂਥ ਕਲੱਬਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 9 ਤੋਂ 17 ਸਤੰਬਰ ਤੱਕ ਹੋਣ ਵਾਲੇ ਸੱਤਵੇਂ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਵਿੱਚ ਪੇਂਡੂ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਇੱਕ ਜਨ ਜਾਗਰੂਕਤਾ ਮੁਹਿੰਮ ਚਲਾਉਣ।

ਯੂਥ ਪ੍ਰੋਗਰਾਮਾਂ ਬਾਰੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਯੂਥ ਕਲੱਬਾਂ ਨਾਲ ਗੱਲਬਾਤ ਕਰਦਿਆਂ, ਸ੍ਰੀ ਪੰਚਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਲਗਭਗ 17 ਹਜ਼ਾਰ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ ਅਤੇ 200 ਤੋਂ ਵੱਧ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਇਨ੍ਹਾਂ ਮੇਲਿਆਂ ਵਿੱਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ 9 ਸਤੰਬਰ ਨੂੰ ਪਹਿਲਾ ਮੇਲਾ ਸਰਕਾਰੀ ਆਈ.ਟੀ.ਆਈ. ਗਿੱਲ ਰੋਡ 'ਤੇ, ਦੂਜਾ 13 ਸਤੰਬਰ ਨੂੰ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਟ, ਖੰਨਾ ਵਿੱਚ, ਤੀਜਾ 15 ਸਤੰਬਰ ਨੂੰ ਐਸ.ਆਰ.ਐਸ. ਸਰਕਾਰੀ ਪੌਲੀਟੈਕਨਿਕ ਕਾਲਜ ਆਫ਼ ਗਰਲਜ਼ ਅਤੇ ਆਖਰੀ ਮੇਲਾ 17 ਸਤੰਬਰ ਨੂੰ ਸੀ.ਆਈ.ਸੀ.ਯੂ. ਫੋਕਲ ਪੁਆਇੰਟ ਵਿਖੇ ਆਯੋਜਿਤ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨਹਿਰੂ ਯੂਵਾ ਕੇਂਦਰ ਨਾਲ ਜੁੜੇ ਯੂਥ ਕਲੱਬਾਂ ਦੇ 2300 ਵਲੰਟੀਅਰਾਂ ਦੀ ਊਰਜ਼ਾ ਦੀ ਵਰਤੋਂ ਕਰਦਿਆਂ ਲੁਧਿਆਣਾ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਯੂਥ ਕਲੱਬਾਂ ਦੇ ਵਲੰਟੀਅਰਾਂ ਨੂੰ ਰੁਜ਼ਗਾਰ ਮੇਲਿਆਂ ਬਾਰੇ ਪ੍ਰਚਾਰ ਕਰਨਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਹਿੱਸਾ ਲੈ ਸਕਣ ਅਤੇ ਲਾਭਕਾਰੀ ਰੋ}ਗਾਰ ਪ੍ਰਾਪਤ ਕਰ ਸਕਣ।

ਉਨ੍ਹਾਂ ਦੱਸਿਆ ਕਿ ਬੇਰੋ}ਗਾਰ ਨੌਜਵਾਨ ਦਸਵੀਂ, 12ਵੀਂ ਪਾਸ, ਆਈ.ਟੀ.ਆਈ., ਡਿਪਲੋਮਾ ਹੋਲਡਰ, ਗ੍ਰੈਜੂਏਟ ਜਾਂ ਪੋਸਟ ਗ੍ਰੈਜੂਏਟ ਹਨ, ਨੂੰ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਜ਼ਰੂਰ ਹਿੱਸਾ ਲੈਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਹੋਰ ਨੌਕਰੀਆਂ ਲਈ www.pgrkam.com   'ਤੇ ਰਜਿਸਟਰ ਕਰਨ ਦੀ ਵੀ ਅਪੀਲ ਕੀਤੀ।

ਜ਼ਿਲ੍ਹਾ ਕੋਆਰਡੀਨੇਟਰ ਰਸ਼ਮੀਤ ਕੌਰ ਨੇ ਕਿਹਾ ਕਿ ਨਹਿਰੂ ਯੂਵਾ ਕੇਂਦਰ ਦੀ ਸਥਾਪਨਾ 1987 ਵਿੱਚ ਗੈਰ-ਵਿਦਿਆਰਥੀ ਪੇਂਡੂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਇੱਕ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀ ਗਈ ਸੀ। ਉਨ੍ਹਾਂ ਨਹਿਰੂ ਯੁਵਾ ਕੇਂਦਰ ਦੇ ਆਗਾਮੀ ਸਮਾਗਮਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ।


Comment As:

Comment (0)