ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਕਰਵਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਪਲੇਠੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਕਤ ਪ੍ਰੋਗਰਾਮ ਸਾਡਾ ਰਾਸ਼ਟਰੀ ਤਿਉਹਾਰ ਹੈ ਅਤੇ ਇਸ ਨੂੰ ਸ਼ਾਨਦਾਰ ਢੰਗ ਨਾਲ ਕਰਵਾਉਣ ਲਈ ਪ੍ਰਬੰਧ ਕੀਤੇ ਜਾਣ।
ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਪਾਣੀ, ਮੈਡੀਕਲ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ ਅਤੇ ਇਸ ਤੋਂ ਪਹਿਲਾਂ ਸਕੂਲਾਂ ਤੇ ਸਟੇਡੀਅਮ ਵਿਚ ਲਗਾਤਾਰ ਅਭਿਆਸ ਕੀਤਾ ਜਾਵੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ । ਉਨਾਂ ਨੇ ਦੱਸਿਆ ਕਿ ਆਜਾਦੀ ਦਿਵਸ ਦੇ ਸਮਾਗਮਾਂ ਵਿੱਚ ਭਾਗ ਲੈਣ ਲਈ ਬੱਚਿਆਂ ਉਤਸ਼ਾਹਿਤ ਕੀਤਾ ਜਾਵੇ ਅਤੇ ਉਹ ਅਜ਼ਾਦੀ ਦਿਵਸ ਸਬੰਧੀ ਕੋਰਿਓਗ੍ਰਾਫੀ ਅਤੇ ਸੱਭਿਆਚਾਰਕ ਪ੍ਰੋਗਰਾਮ ਹੀ ਪੇਸ਼ ਕਰਨ। ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ, ਸ੍ਰੀ ਹਰਪ੍ਰੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਜਨਰਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਸ੍ਰੀਮਤੀ ਹਰਨੂਰ ਕੌਰ ਢਿਲੋਂ ਸਹਾਇਕ ਕਮਿਸ਼ਨਰ ਜਨਰਲ, ਏ ਡੀ ਸੀ ਪੀ ਹੈਡਕੁਆਰਟਰ ਸ੍ਰੀਮਤੀ ਪਰਵਿੰਦਰ ਕੌਰ, ਐਸ:ਡੀ:ਐਮ ਅੰਮ੍ਰਿਤਸਰ ਸਿਮਰਦੀਪ ਸਿੰਘ ਤੇ ਸ ਮਨਕੰਵਲ ਸਿੰਘ ਚਾਹਲ, ਸਕੱਤਰ ਟਰਾਂਸਪੋਰਟ ਅਥਾਰਿਟੀ ਸ: ਅਰਸ਼ਦੀਪ ਸਿੰਘ, ਜਿਲ੍ਹਾ ਮੰਡੀ ਅਫ਼ਸਰ, ਸ: ਅਮਨਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਆਜਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦੇ ਹੋਏ।