Logo
Header
img

ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ 'ਤੇ ਕੀਤੀ ਕਾਰਵਾਈ

ਮਾਨਯੋਗ ਸ੍ਰੀ ਕੌਸ਼ਤਭ ਸ਼ਰਮਾ ਆਈ.ਪੀ.ਐਸ ਕਮਿਸ਼ਨਰ ਪੁਲਿਸ ਲੁਧਿਆਣਾ ਜੀ ਵੱਲੋਂ ਨਜਾਇਜ਼ ਹੁੱਕਾਂ ਬਾਰ/ਰੈਸਟੋਰੈਂਟਾਂ ਦੇ ਖਿਲਾਫ ਵਿੱਢੀ ਮੁਹਿਮ ਤਹਿਤ ਮਾਨਯੋਗ ਸ਼੍ਰੀ ਵਰਿੰਦਰਪਾਲ ਸਿੰਘ ਬਰਾੜ ਪੀ.ਪੀ.ਐਸ. ਡੀ.ਸੀ.ਪੀ.ਇੰਨਵੈਸਟੀਗੇਸ਼ਨ ਲੁਧਿਆਣਾ,ਮੈਡਮ ਰੁਪਿੰਦਰ ਕੌਰ ਸਰਾਂ ਪੀ.ਪੀ.ਐਸ. ਏ.ਡੀ.ਸੀ.ਪੀ.ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਏ.ਸੀ.ਪੀ.ਇੰਨਵੈਸਟੀਗੇਸ਼ਨ-2/ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਰਾਜੇਸ਼ ਸ਼ਰਮਾ ਇੰਚਾਰਜ ਕਰਾਇਮ ਬਰਾਂਚ-1 ਅਤੇ ਇੰਸਪੈਕਟਰ ਬੇਅੰਤ ਜੁਨੇਜਾ ਇੰਚਾਰਜ ਕ੍ਰਾਇਮ ਬ੍ਰਾਂਚ 2/ਲੁਧਿਆਣਾ ਦੀਆਂ ਪੁਲਿਸ ਪਾਰਟੀਆਂ ਵੱਲੋਂ ਸਾਂਝੀ ਕਰਵਾਈ ਕਰਦਿਆਂ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਦੇ ਏਰੀਆ ਵਿੱਚ ਪ੍ਰਸ਼ਾਸ਼ਨ ਦੇ ਹੁਕਮਾਂ ਦੀ ਉਲੰਘਣਾਂ ਕਰਦੇ ਹੋਏ ਚੱਲਦੇ ਹੱਕਾਂ ਬਾਰਾਂ/ਰੈਸਟੋਰੈਟਾਂ ਜਿਹਨਾਂ ਵਿੱਚ ਬੱਚਿਆਂ,ਯੰਗ ਬਲੱਡ ਤੇ ਨੌਜਵਾਨਾਂ ਨੂੰ ਹੁੱਕਾਂ ਰਾਹੀਂ ਨਸ਼ਾ ਫਲੇਵਰ ਪਿਲਾ ਕੇ ਨਸ਼ੇ ਦੀ ਲਤ ਵਿੱਚ ਡੋਬਿਆ ਜਾ ਰਿਹਾ ਸੀ ਪਰ ਕਾਰਵਾਈ ਕਰਦਿਆਂ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ 08 ਮੁਕੱਦਮੇ ਦਰਜ ਰਜਿਸਟਰ ਕਰਕੇ 08 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ।

Top