Logo
Header
img

ਅਪ੍ਰੈਲ-2023 ਬੈਚ ਦੇ ਦਾਖਲੇ ਲਈ ਪ੍ਰੀਖਿਆ 15 ਜਨਵਰੀ ਨੂੰ

ਅੰਮ੍ਰਿਤਸਰ, 1 ਦਸੰਬਰ 2022-- ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਮੁਹਾਲੀ ਵਿਖੇ ਚਲਾਈ ਜਾ ਰਹੀ ਹੈ। ਇਸ ਸੰਸਥਾ ਦੁਆਰਾ ਵਿਦਿਆਰਥੀਆਂ ਨੂੰ ਐਨ.ਡੀ.ਏ./ ਡਿਫੈਂਸ ਸਰਵਿਸਜ਼ ਦੇ ਦਾਖਲੇ ਲਈ ਲਿਖਤੀ ਅਤੇ ਸਰੀਰਿਕ ਟੈਸਟ ਦੀ ਤਿਆਰੀ ਕਰਾਉਣ ਤੋਂ ਇਲਾਵਾ ਵਿਦਿਆਰਥੀਆਂ ਨੂੰ ਚੰਗੇ ਸਿੱਖਿਆ ਪੱਧਰ ਦੇ ਸਕੂਲਾਂ ਵਿੱਚੋਂ 11ਵੀਂ ਅਤੇ 12ਵੀਂ ਦੀ ਪੜ੍ਹਾਈ ਵੀ ਕਰਵਾਈ ਜਾਂਦੀ ਹੈ। ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਰੋਜ਼ਗਾਰ ਸ੍ਰੀ ਵਿਕਰਮਜੀਤ ਨੇ ਦੱਸਿਆ ਕਿ ਇਸ ਸੰਸਥਾ ਦੇ ਅਪ੍ਰੈਲ—2023 ਬੈਚ ਦੇ ਦਾਖਲੇ ਲਈ ਮਿਤੀ 15 ਜਨਵਰੀ 2023 ਨੂੰ ਲਿਖਤੀ ਪ੍ਰੀਖਿਆ ਆਯੋਜਿਤ ਕੀਤੀ ਜਾ ਰਹੀ ਹੈ। ਇਸ ਦਾਖਲਾ ਪ੍ਰੀਖਿਆ ਲਈ ਮਿਤੀ 01 ਦਸੰਬਰ 2022 ਤੋਂ 05 ਜਨਵਰੀ 2023 ਤੱਕ https://recruitment-portal.in ਉੱਪਰ ਆਨਲਾਈਨ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। ਇਸ ਪ੍ਰੀਖਿਆ ਵਿੱਚ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਉਹ ਲੜਕੇ ਹੀ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਜਨਮ ਮਿਤੀ 02 ਜੁਲਾਈ 2006 ਤੋਂ ਪਹਿਲਾਂ ਦੀ ਨਾ ਹੋਵੇ ਅਤੇ ਉਹ ਪੰਜਾਬ ਦਾ ਵਸਨੀਕ ਹੋਵੇ। ਜਿਲ੍ਹਾ ਰੋਜ਼ਗਾਰ ਅਫਸਰ ਵੱਲੋਂ ਦੱਸਿਆ ਗਿਆ ਕਿ ਇਹ ਸੰਸਥਾ ਇੱਕ ਉੱਚ ਪੱਧਰੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਹੈ ਜੋ ਕਿ ਐਨ.ਡੀ.ਏ./ ਡਿਫੈਂਸ ਸਰਵਿਸਜ਼ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਦੀ ਹੈ। ਜੋ ਪ੍ਰਾਰਥੀ ਚੰਗੇ ਪੱਧਰ ਦੀ ਨੌਕਰੀ ਹਾਸਲ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਸੰਸਥਾ ਦੇ ਦਾਖਲੇ ਲਈ ਜਰੂਰ ਕੋਸ਼ਿਸ਼ ਕਰਨ ਚਾਹੀਦੀ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਚਾਹਵਾਨ ਪ੍ਰਾਰਥੀ ਜੋ ਇਸ ਸੰਸਥਾ ਵਿੱਚ ਦਾਖਲਾ ਲੈ ਕੇ ਭਰਤੀ ਸਬੰਧੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਦੇ ਲਿੰਕ ’ਤੇ ਆਨਲਾਈਨ ਰਜਿਸਟਰੇਸ਼ਨ ਕਰ ਕੇ ਇਸ ਕੋਚਿੰਗ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।
Top