Logo
Header
img

ਨੋਜਵਾਨਾ ਲਈ ਡੇਅਰੀ ਫਾਰਮਿੰਗ ਲਈ ਸਿਖਲਾਈ ਕੋਰਸ ਦੀ ਕਾਊਂਸਲਿੰਗ 7 ਨਵੰਬਰ ਨੂੰ

ਅੰਮ੍ਰਿਤਸਰ 4 ਨਵੰਬਰ 2022-- ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਅੰਮ੍ਰਿਤਸਰ, ਸਾਹਮਣੇ ਵੇਰਕਾ ਮਿਲਕ ਪਲਾਂਟ ਵੇਰਕਾ ਵਿਖੇ 7 ਨਵੰਬਰ ਨੂੰ ਸਵੇਰੇ 10:00 ਵਜੇ ਕਾਊਂਸਲਿੰਗ ਰੱਖੀ ਗਈ ਹੈ। ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਅਤੇ ਵੈਲੀਓ ਅਡੀਸ਼ਨ, ਡੇਅਰੀ ਮੈਨੇਜਮੈਂਟ ਅਤੇ ਡਾਰਟੀਫਿਸ਼ਿਅਲ ਅਨਸੈਮੀਨੇਸ਼ਨ ਸਬੰਧੀ ਚਾਰ ਹਫ਼ਤੇ ਦੀ ਡੇਅਰੀ ਉੱਦਮ ਦੀ ਸਿਖਲਾਈ ਕਰਵਾਈ ਜਾਵੇਗੀ। ਉਨਾਂ ਦੱਸਿਆ ਕਿ 14 ਨਵੰਬਰ 2022 ਤੋਂ 13 ਦਸੰਬਰ 2022 ਤੱਕ, ਸਵੇਰੇ 10:00 ਵਜੇ ਤੋਂ 3:30 ਵਜੇ ਤੱਕ ਚਲਣ ਵਾਲੇ ਡੇਅਰੀ ਉੱਦਮ ਸਿਖਲਾਈ ਕੋਰਸ ਵਿੱਚ ਜਿਲਾ ਅੰਮ੍ਰਿਤਸਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ ਲੜਕੀਆਂ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 45 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25ਫੀਸਦੀ ਜਨਰਲ ਅਤੇ 33ਫੀਸਦੀ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਚਾਹਵਾਨ ਲੜਕੇ/ਲੜਕੀਆਂ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਅੰਮ੍ਰਿਤਸਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਲੈ ਕੇ ਮਿਤੀ 7 ਨਵੰਬਰ 2022 ਨੂੰ ਕੌਸਲਿੰਗ ਵਿੱਚ ਭਾਗ ਲੈ ਸਕਦੇ ਹਨ।
Top