Logo
Header
img

Delhi Liquor Scam: ਜੇਲ੍ਹ 'ਚ ਹੀ ਨਵਾਂ ਸਾਲ ਮਨਾਉਣਗੇ 'ਆਪ' ਨੇਤਾ ਸੰਜੇ ਸਿੰਘ

ਨਵੀਂ ਦਿੱਲੀ। ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਇਹ ਫੈਸਲਾ ਸੁਣਾਇਆ। ਰਾਉਸ ਐਵੇਨਿਊ ਅਦਾਲਤ ਨੇ 12 ਦਸੰਬਰ ਨੂੰ ਸਿੰਘ ਦੀ ਜ਼ਮਾਨਤ ਅਰਜ਼ੀ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ ‘ਚ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਨੇ ਦੋਸ਼ ਲਾਇਆ ਹੈ ਕਿ ਸਿੰਘ ਨੇ ਹੁਣ ਬੰਦ ਹੋ ਚੁੱਕੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ, ਜਿਸ ਨੇ ਕੁਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਆਰਥਿਕ ਲਾਭ ਪਹੁੰਚਾਇਆ। ਸਿੰਘ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।
Top