Logo
Header
img

ਧਾਲੀਵਾਲ ਨੇ ਅਜਨਾਲਾ ਦੇ ਸਰਕਾਰੀ ਦਫਤਰਾਂ ਦੀ ਕੀਤੀ ਅਚਨਚੇਤ ਚੈਕਿੰਗ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਵਿਖੇ ਐਸ:ਡੀ:ਐਮ ਦਫਤਰ, ਤਹਿਸੀਲ, ਬੀ:ਡੀ:ਪੀ:ਓ, ਪਸ਼ੂ ਹਸਪਤਾਲ, ਪਟਵਾਰਖਾਨਾ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਡਿਊਟੀ ਤੇ ਗੈਰ ਹਾਜਰ ਕਰਮਚਾਰੀਆਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਉਹ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਡਿਊਟੀ ਤੇ ਹਾਜਰ ਰਹਿਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਅਮਲ ਲਿਆਂਦੀ ਜਾਵੇਗੀ। ਸ੍ਰ ਧਾਲੀਵਾਲ ਨੇ ਪਟਵਾਰਖਾਨੇ ਦੀ ਚੈਕਿੰਗ ਕਰਦਿਆਂ ਐਸ:ਡੀ:ਐਮ ਸ੍ਰੀ ਰਾਜੇਸ਼ ਸ਼ਰਮਾ ਅਤੇ ਤਹਿਸੀਲਦਾਰ ਨੂੰ ਹਦਾਇਤ ਕੀਤੀ ਕਿ ਪਟਵਾਰਖਾਨੇ ਦੇ ਰਿਕਾਰਡ ਦਾ ਰੱਖ ਰਖਾਵ ਠੀਕ ਢੰਗ ਨਾਲ ਕੀਤਾ ਜਾਵੇ ਤਾਂ ਜੋ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਨਾ ਬਣੇ। ਉਨ੍ਹਾਂ ਤਹਿਸੀਲਦਾਰ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਲੋਕ ਦੂਰ ਦੁਰਾਡੇ ਤੋਂ ਆਪਣਾ ਕੰਮ ਕਰਵਾਉਣ ਲਈ ਪਟਵਾਰਖਾਨੇ ਆਉਂਦੇ ਹਨ ਇਸ ਲਈ ਪਟਵਾਰੀ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀਆਂ ਸੀਟਾਂ ਤੇ ਹਾਜਰ ਰਹਿਣ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਅਜਨਾਲਾ ਵਿਖੇ ਐਸ:ਡੀ:ਐਮ ਦਫਤਰ ਦੀ ਨਵੀਂ ਇਮਾਰਤ ਤਿਆਰ ਹੋ ਚੁੱਕੀ ਹੈ ਅਤੇ ਜਲਦੀ ਹੀ ਮਿਆਰੀ ਫਰਨੀਚਰ ਨਾਲ ਲੈਸ ਕਰਕੇ ਲੋਕਾਂ ਦੀ ਸਹੂਲਤ ਲਈ ਦਫਤਰ ਨੂੰ ਸ਼ਿਫਟ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਾਣੀ ਬਿਲਡਿੰਗ ਦੀ ਹਾਲਤ ਕਾਫੀ ਖਸਤਾ ਹੋ ਚੁੱਕੀ ਸੀ ਜਿਸ ਨਾਲ ਕਰਮਚਾਰੀਆਂ ਅਤੇ ਲੋਕਾਂ ਨੂੰ ਕੰਮ ਕਰਵਾਉਣ ਸਮੇਂ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਸੀ। ਸ੍ਰ ਧਾਲੀਵਾਲ ਵੱਲੋਂ ਪਸ਼ੂ ਹਸਪਤਾਲ ਦੀ ਚੈਕਿੰਗ ਵੀ ਕੀਤੀ ਗਈ ਜਿਥੇ ਡਾਕਟਰ ਸਮੇਤ ਸਾਰੇ ਕਰਮਚਾਰੀ ਹਾਜਰ ਸਨ। ਸ੍ਰ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਆਮ ਆਦਮੀ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕਰ ਰਹੀ ਹੈ ਅਤੇ ਅਸੀਂ ਭ੍ਰਿਸ਼ਟਾਚਾਰ ਪ੍ਰਤੀ ਜੀਰੋ ਟਾਲਰੇਂਸ ਦੀ ਨੀਤੀ ਤੇ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਹੁਣ ਹਰ ਆਮ ਵਿਅਕਤੀ ਨੂੰ ਸਰਕਾਰੀ ਦਫਤਰਾਂ ਵਿੱਚ ਕੰਮ ਕਰਵਾਉਣ ਲਈ ਕੋਈ ਮੁਸ਼ਕਲ ਪੇਸ਼ ਨਹੀਂ ਆ ਰਹੀ ਅਤੇ ਸਮਾਂਬੱਧ ਤਰੀਕੇ ਨਾਲ ਲੋਕਾਂ ਦੇ ਕੰਮ ਹੋ ਰਹੇ ਹਨ ਅਤੇ ਲੋਕਾਂ ਨੂੰ ਜਿਸ ਤਰ੍ਹਾਂ ਸਰਕਾਰ ਪ੍ਰਤੀ ਸੋਚ ਰੱਖੀ ਉਹ ਖਰੀ ਸਾਬਤ ਹੋਈ ਹੈ। ਇਸ ਮੌਕੇ ਤਹਿਸੀਲਦਾਰ ਰੋਬਿਨਜੀਤ ਕੌਰ ਗਿੱਲ, ਨਾਇਬ ਤਹਿਸੀਲਦਾਰ ਰਾਜ ਪ੍ਰਿਤਪਾਲ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੁਰਜੀਤ ਸਿੰਘ ਬਾਜਵਾ, ਸਿਆਸੀ ਸਲਾਹਕਾਰ ਰਾਜੀਵ ਮਦਾਨ ਵੀ ਹਾਜਰ ਸਨ।
Top