Logo
Header
img

21 ਜੂਨ ਨੂੰ ਕੰਪਨੀ ਬਾਗ ਵਿੱਚ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਵਿਸ਼ਵ ਯੋਗ ਦਿਵਸ- ਡਿਪਟੀ ਕਮਿਸ਼ਨਰ

ਅੰਮਿ੍ਤਸਰ, 19 ਜੂਨ:ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲਾ ਪੱਧਰੀ ਵਿਸ਼ਵ ਯੋਗ ਦਿਵਸ ਸਮਾਗਮ 21 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਪਾਰਕ, ਕੰਪਨੀ ਬਾਗ ਵਿਖੇ ਸਵੇਰੇ 5.30 ਵਜੇ ਮਨਾਇਆ ਜਾਵੇਗਾ। ਉਨ੍ਹਾਂ ਜਿਲਾ ਵਾਸੀਆਂ ਨੂੰ ਇਸ ਯੋਗ ਸਮਾਗਮ ਵਿੱਚ ਵੱਧ ਚੜ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ ਨੂੰ ਕੰਪਨੀ ਬਾਗ ਵਿਖੇ ਜ਼ਿਲ੍ਹਾ ਪੱਧਰ ’ਤੇ ਵਿਸ਼ਵ ਯੋਗ ਦਿਵਸ ਸਮਾਗਮ ਮਨਾਇਆ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਤਾਂ ਜੋ ਦੋਵੇਂ ਪ੍ਰੋਗਰਾਮ ਸੁਚਾਰੂ ਢੰਗ ਨਾਲ ਮੁਕੰਮਲ ਕੀਤੇ ਜਾ ਸਕਣ। ਉਨ੍ਹਾਂ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਨਿੱਜੀ ਤੌਰ ’ਤੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਸਾਰੇ ਪ੍ਰਬੰਧਾਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2023 ਨੂੰ ਸਵੇਰੇ 5.30 ਵਜੇ ਕੰਪਨੀ ਬਾਗ ਵਿਚ ਪਹੁੰਚ ਕੇ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ। ਉਨ੍ਹਾਂ ਕਿਹਾ ਕਿ ਯੋਗ ਦਿਵਸ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਲੋਕ ਟੀ-ਸ਼ਰਟ/ਕੁੜਤਾ ਅਤੇ ਪਜ਼ਾਮਾ ਪਾ ਕੇ ਆਉਣ। ਉਨ੍ਹਾਂ ਇਸ ਦੌਰਾਨ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਪ੍ਰਬੰਧਾਂ ਸਬੰਧੀ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।

Top