ਲੁਧਿਆਣਾ: ਈਸਾ ਨਗਰੀ ਪੁਲੀ ਨੇੜੇ ਸਥਿਤ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸੁੰਦਰ ਪੋਸ਼ਾਕਾਂ ਪਾ ਕੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲਿਆ ਗਿਆ।
ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵੱਲੋਂ ਹਰ ਤਿਉਹਾਰ ਨੂੰ ਬੜੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਜਾਂਦਾ ਹੈ। ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿੱਚ ਅੱਜ ਸਕੂਲ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀ ਸੁੰਦਰ ਪੋਸ਼ਾਕਾਂ ਵਿੱਚ ਤਿਆਰ ਹੋ ਕੇ ਆਏ ਸਨ। ਜਿਨਾਂ ਨੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲਿਆ।
ਇਸ ਮੌਕੇ ਉਹਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਅਤੇ ਆਪਣੇ ਪਰਿਵਾਰ ਤੇ ਸਮਾਜ ਦੀ ਤਰੱਕੀ ਵਾਸਤੇ ਪੜ੍ਹ ਲਿਖ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਜਿਸ ਦੌਰਾਨ ਸਕੂਲ ਦੇ ਹੋਰਨਾ ਸਟਾਫ ਮੈਂਬਰਾਂ ਵਿੱਚ ਅਮਿਤਾ ਆਰ. ਸਿੰਘ, ਰੀਤਾ ਮੋਂਗਾ, ਦਮਨਜੀਤ ਕੌਰ, ਸਿੰਪੀ, ਰੀਤਿਕਾ, ਰਜਨੀ, ਹਰਸ਼, ਸੋਨੀਆ, ਤਰਨ, ਮੰਜੂ, ਸਈਅਦ ਤੁਬਾ, ਕੋਮਲ ਵੀ ਮੌਜੂਦ ਰਹੇ।