Logo
Header
img

ਪੰਜਾਬ ਵਿਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਕੀਤਾ ਜਾਵੇਗਾ ਮਜ਼ਬੂਤ- ਸਿਹਤ ਮੰਤਰੀ

ਅੰਮ੍ਰਿਤਸਰ, 21 ਜਨਵਰੀ-ਸਿਹਤ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਗੁਰੂ ਨਗਰੀ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਸੁਪਨਾ ਪੰਜਾਬ ਨੂੰ ਤੰਦਰੁਸਤ ਬਨਾਉਣਾ ਹੈ ਅਤੇ ਇਸ ਵਿਚ ਸਭ ਤੋਂ ਵੱਧ ਯੋਗਦਾਨ ਸਿਹਤ ਵਿਭਾਗ ਦਾ ਰਹਿਣਾ ਹੈ, ਸੋ ਤੁਸੀਂ ਇਸ ਟੀਚੇ ਦੀ ਪ੍ਰਾਪਤੀ ਲਈ ਸਰਕਾਰ ਦਾ ਡਟਵਾਂ ਸਾਥ ਦਿਉ। ਉਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਕੇਵਲ ਦਵਾਈਆਂ ਨਾਲ ਮਰੀਜ਼ ਦਾ ਇਲਾਜ ਹੀ ਨਹੀਂ, ਬਲਿਕ ਇਸ ਤਰਾਂ ਦੀ ਪ੍ਰਣਾਲੀ ਵਿਕਸਤ ਕੀਤੀ ਜਾਵੇਗੀ, ਜਿਸ ਵਿਚ ਮਰੀਜ਼ ਨੂੰ ਯੋਗ, ਮਨੋ ਚਕਿਤਸਕ ਸੇਵਾਵਾਂ, ਕਸਰਤ ਆਦਿ ਵੱਲ ਲਗਾ ਕੇ ਸੰਪੂਰਨ ਇਲਾਜ ਵੱਲ ਮੋੜਿਆ ਜਾਵੇਗਾ। ਉਨਾਂ ਕਿਹਾ ਕਿ ਮੇਰੀ ਕੋਸ਼ਿਸ਼ ਹੈ ਕਿ ਸਰਕਾਰੀ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾਵੇ, ਤਾਂ ਕਿ ਕਿਸੇ ਵੀ ਵਿਅਕਤੀ ਦੀ ਮੌਤ ਇਲਾਜ ਖੁਣੋਂ ਨਾ ਹੋਵੇ। ਉਨਾਂ ਕਿਹਾ ਕਿ ਇਸ ਲਈ ਜਿੱਥੇ ਅਸੀਂ ਸਰਕਾਰੀ ਢਾਂਚਾ ਮਜ਼ਬੂਤ ਕਰਾਂਗੇ, ਉਥੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀਆਂ ਸੇਵਾਵਾਂ ਵੀ ਲਾਵਾਂਗੇ। ਉਨਾਂ ਡਾਕਟਰਾਂ, ਸਿਹਤ ਕਰਮੀਆਂ ਤੇ ਹੋਰ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਜਿੱਥੇ ਆਪ ਆਪਣੀਆਂ ਗੱਡੀਆਂ ਵਿਚ ਫਸਟ ਏਡ ਕਿੱਟ ਰੱਖਣ, ਉਥੇ ਆਪਣੇ ਮਿਤਰਾਂ, ਦੋਸਤਾਂ ਤੇ ਹੋਰ ਲੋਕਾਂ ਨੂੰ ਵੀ ਮੁੱਢਲੀ ਸਹਾਇਤਾ ਦੀ ਸਿੱਖਿਆ ਦੇ ਕੇ ਇਸ ਲਈ ਪ੍ਰੇਰਿਤ ਕਰਨ। ਉਨਾਂ ਕਿਹਾ ਕਿ ਸੜਕ ਹਾਦਸਿਆਂ, ਦਿਲ ਦੇ ਦੌਰੇ ਜਾਂ ਹੋਰ ਕੇਸਾਂ ਵਿਚ ਜੇਕਰ ਸਮੇਂ ਸਿਰ ਮੁੱਢਲੀ ਸਹਾਇਤਾ ਮਿਲ ਜਾਵੇ ਤਾਂ ਜਾਨਾਂ ਬਚ ਸਕਦੀਆਂ ਹਨ। ਆਮ ਆਦਮੀ ਕਲੀਨਿਕ ਦੀ ਗੱਲ ਕਰਦੇ ਉਨਾਂ ਕਿਹਾ ਕਿ ਇਸ ਦੇ ਚੰਗੇ ਨਤੀਜੇ ਮਿਲੇ ਹਨ ਅਤੇ ਥੋੜ੍ਹੇ ਜਿਹੇ ਅਰਸੇ ਵਿਚ 10 ਲੱਖ ਤੋਂ ਵੱਧ ਲੋਕਾਂ ਨੂੰ ਇਹ ਕਲੀਨਿਕ ਸੇਵਾਵਾਂ ਦੇ ਚੁੱਕੇ ਹਨ। ਉਨਾਂ ਦੱਸਿਆ ਕਿ 27 ਜਨਵਰੀ ਨੂੰ 400 ਤੋਂ ਵੱਧ ਆਮ ਆਦਮੀ ਕਲੀਨਿਕ ਹੋਰ ਸ਼ੁਰੂ ਕੀਤੇ ਜਾ ਰਹੇ ਹਨ, ਜਿਸਦਾ ਉਦਘਾਟਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਕਰਨਗੇ। ਨਸ਼ਿਆਂ ਦੇ ਖਾਤਮੇ ਲਈ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਬਾਰੇ ਗੱਲ ਕਰਦੇ ਸਿਹਤ ਮੰਤਰੀ ਨੇ ਕਿਹਾ ਕਿ ਨਸ਼ੇ ਨੂੰ ਰੋਕਣਾ ਭਾਵੇਂ ਸਾਡਾ ਕੰਮ ਨਹੀਂ, ਪਰ ਨਸ਼ਾ ਕਰਨ ਲੱਗੇ ਰੋਗੀ ਨੂੰ ਮੁੜ ਜਿੰਦਗੀ ਦੇਣੀ ਡਾਕਟਰਾਂ ਦਾ ਕੰਮ ਹੈ। ਉਨਾਂ ਕਿਹਾ ਕਿ ਰੋਗੀ ਨੂੰ ਇਕ ਨਾਜਾਇਜ਼ ਨਸ਼ੇ ਤੋਂ ਦਵਾਈ ਦੇ ਨਸ਼ੇ ਵੱਲ ਮੋੜ ਦੇਣਾ ਇਲਾਜ ਨਹੀਂ, ਬਲਕਿ ਉਸਨੂੰ ਨਸ਼ੇ ਵਿਚੋਂ ਕੱਢ ਕੇ ਨਵੀਂ ਜਿੰਦਗੀ ਦਿਉ। ਉਨਾਂ ਕਿਹਾ ਕਿ ਉਹ ਸਿਹਤ ਵਿਭਾਗ ਦਾ ਡੈਟਾ ਇਕੱਠਾ ਕਰ ਰਹੇ ਹਨ ਅਤੇ ਛੇਤੀ ਹੀ ਰੈਸਲੇਨਾਈਜੇਸ਼ਨ ਕਰਕੇ ਲੋੜ ਅਨੁਸਾਰ ਡਾਕਟਰਾਂ ਤੇ ਸਿਹਤ ਕਰਮੀਆਂ ਦੀ ਤਾਇਨਾਤੀ ਕਰਨਗੇ। ਇਸ ਮੌਕੇ ਵਿਧਾਇਕ ਸ. ਜਸਬੀਰ ਸਿੰਘ ਸੰਧੂ, ਵਿਧਾਇਕਾ ਸ੍ਰੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸ. ਬਲਬੀਰ ਸਿੰਘ ਨੂੰ ਅੰਮ੍ਰਿਤਸਰ ਆਉਣ ਉਤੇ ਜੀ ਆਇਆਂ ਕਿਹਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਐਸ ਡੀ ਐਮ ਸ੍ਰੀ ਹਰਪ੍ਰੀਤ ਸਿੰਘ, ਐਸ ਡੀ ਐਮ ਸ੍ਰੀ ਰਾਜੇਸ਼ ਸ਼ਰਮਾ, ਐਸ ਡੀ ਐਮ ਸ੍ਰੀਮਤੀ ਅਲਕਾ ਕਾਲੀਆ, ਐਸ ਡੀ ਐਮ ਸ੍ਰੀਮਤੀ ਹਰਨੂਰ ਕੌਰ, ਸਿਵਲ ਸਰਜਨ ਸ੍ਰੀ ਚਰਨਜੀਤ ਸਿੰਘ, ਮੈਡੀਕਲ ਸੁਪਰਡੈਂਟ ਸ੍ਰੀ ਕਰਨਜੀਤ ਸਿੰਘ ਤੇ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ। ਇਸ ਮਗਰੋਂ ਸਿਹਤ ਮੰਤਰੀ ਨੇ ਪੁਤਲੀਘਰ ਸਥਿਤ ਉਸ ਸਥਾਨ ਦਾ ਦੌਰਾ ਕੀਤਾ, ਜਿਥੋਂ 27 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ 400 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ ਜਾਣੇ ਹਨ। ਕੈਪਸ਼ਨ:---ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ। ਨਾਲ ਹਨ ਸ. ਜਸਬੀਰ ਸਿੰਘ ਸੰਧੂ, ਸ੍ਰੀਮਤੀ ਜੀਵਨਜੋਤ ਕੌਰ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਤੇ ਹੋਰ ਅਧਿਕਾਰੀ। - ਆਮ ਆਦਮੀ ਕਲੀਨਕ ਦੇ ਉਦਘਾਟਨ ਵਾਲੇ ਸਥਾਨ ਦਾ ਦੌਰਾ ਕਰਦੇ ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ। ਨਾਲ ਹਨ ਸ. ਜਸਬੀਰ ਸਿੰਘ ਸੰਧੂ, ਸ੍ਰੀਮਤੀ ਜੀਵਨਜੋਤ ਕੌਰ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਤੇ ਹੋਰ ਅਧਿਕਾਰੀ। ਨਿੱਜਰ ਵੱਲੋਂ ਜੀ 20 ਲਈ ਚੱਲ ਰਹੇ ਕੰਮਾਂ ਦੀ ਸਮੀਖਿਆ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ ਕਰਨਗੀਆਂ ਸ਼ਹਿਰ ਦੀਆਂ ਦੀਵਾਰਾਂ- ਨਿੱਜਰ ਅੰਮਿ੍ਤਸਰ, 21 ਜਨਵਰੀ ਜੀ 20 ਦੀ ਮਹਿਮਾਨ ਨਵਾਜ਼ੀ ਲਈ ਸ਼ਹਿਰ ਵਿੱਚ ਚੱਲ ਰਹੇ ਵੱਖ ਵੱਖ ਕੰਮਾਂ ਦੀ ਸਮੀਖਿਆ ਕਰਦੇ ਸਥਾਨਕ ਸਰਕਾਰਾਂ ਮੰਤਰੀ ਸ ਇੰਦਰਬੀਰ ਸਿੰਘ ਨਿੱਜਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਫਰਵਰੀ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਦੋ ਵੀ ਕੰਮ ਹੋ ਰਹੇ ਹਨ, ਉਨ੍ਹਾਂ ਦੀ ਗੁਣਵੱਤਾ ਦਾ ਧਿਆਨ ਜਰੂਰ ਰੱਖਿਆ ਜਾਵੇ ਕਿਉਂਕਿ ਇਹ ਕੰਮ ਮਹਿਮਾਨ ਨਿਵਾਜੀ ਦੇ ਨਾਲ ਨਾਲ ਸਾਡੇ ਲੋਕਾਂ ਦੀਆਂ ਜ਼ਰੂਰਤਾਂ ਦੀ ਪੂਰਤੀ ਵੀ ਕਰਨਗੇ। ਉਨ੍ਹਾਂ ਸ਼ਹਿਰ ਦੇ ਉਹ ਸਥਾਨ ਜੋ ਕਿ ਸੜਕਾਂ ਦੇ ਨਾਲ ਜਾਂ ਚੌਕਾਂ ਤੇ ਐਲੀਵੇਟਿਡ ਰੋਡ ਦੇ ਹੇਠਾਂ ਹਨ, ਨੂੰ ਸੁੰਦਰ ਬਨਾਉਣ ਲਈ ਉਨ੍ਹਾਂ ਉਤੇ ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜਨਤਕ ਸਥਾਨਾਂ ਉਤੇ ਜੋ ਵੀ ਲਿਖਿਆ ਜਾਣਾ ਹੈ, ਉਸ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਪਹਿਲ ਤਹਿਤ ਗੁਰਮੁਖੀ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ ਵੱਲੋਂ ਸ਼ਹਿਰ ਦੀ ਸੁੰਦਰਤਾ ਲਈ ਤਿਆਰ ਕਰਵਾਈਆਂ ਕਲਾਕਿਰਤਾਂ ਨੂੰ ਵੀ ਵੇਖਿਆ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਪੁਲਸ ਕਮਿਸ਼ਨਰ ਸ਼੍ਰੀ ਜਸਕਰਨ ਸਿੰਘ, ਐਸ ਡੀ ਐਮ ਸ਼੍ਰੀ ਹਰਪ੍ਰੀਤ ਸਿੰਘ, ਐੱਸ ਡੀ ਐਮ ਮੰਨਕੰਵਲ ਸਿੰਘ, ਐੱਸ ਡੀ ਐਮ ਬਾਬਾ ਬਕਾਲਾ ਸ਼ੀਮਤੀ ਅਲਕਾ ਕਾਲੀਆ, ਡੀ ਸੀ ਪੀ ਪਰਮਿੰਦਰ ਸਿੰਘ ਭੰਡਾਲ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Top