Logo
Header
img

ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ: ਡਿਪਟੀ ਕਮਿਸ਼

ਅੰਮ੍ਰਿਤਸਰ 9 ਨਵੰਬਰ 2022-- ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 07 ਨਵੰਬਰ, 2022 ਤੱਕ ਖਤਮ ਹੋ ਰਹੀ ਹੈ, ਉਨ੍ਹਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ ਅਤੇ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ। ਸ੍ਰੀ ਸੂਦਨ ਨੇ ਦੱਸਿਆ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਓ।
Top