Logo
Header
img

ਵਿਧਾਇਕ ਸਿੱਧੂ ਵਲੋਂ ਜੀ.ਐਨ.ਈ. ਕਾਲਜ ਰੋਡ ਦੇ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ (ਜੀ.ਐਨ.ਈ.) ਕਾਲਜ਼ ਰੋਡ ਦੇ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਨੂੰ ਸੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਾਰਡਾਂ ਨੂੰ ਮਾਡਰਨ ਵਾਰਡ ਵਜੋਂ ਵਿਕਸਿਤ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕੀਤੇ ਜਾ ਰਹੇ ਹਨ, ਜਿਸ ਤਹਿਤ ਆਮ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ।
Top