Logo
Header
img

ਡਾ: ਦਲਜੀਤ ਸਿੰਘ ਗਿੱਲ ਨੇ ਜਿਲ੍ਹਾ ਅੰਮ੍ਰਿਤਸਰ ਵਿਖੇ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਦਾ ਨਿਰੀਖਣ ਕੀਤਾ

ਅੰਮ੍ਰਿਤਸਰ 4 ਨਵੰਬਰ 2022 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ) ਡਾ: ਦਲਜੀਤ ਸਿੰਘ ਗਿੱਲ ਨੇ ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ। ਜਿਸ ਦੌਰਾਨ ਉਹਨਾਂ ਕਿਸਾਨਾਂ ਨੂੰ ਹਾੜੀ ਦੀ ਬਿਜਾਈ ਵਾਸਤੇ ਮਿਆਰੀ ਬੀਜ, ਖਾਦ ਅਤੇ ਦਵਾਈਆਂ ਦੀ ਸਪਲਾਈ ਯਕੀਨੀ ਬਣਾਉਣ ਲਈ ਵਿਸ਼ਵਾਸ ਦਿਵਾਇਆ। ਉਹਨਾਂ ਇੰਨ-ਸੀਟੂ ਸਟਰਾਅ ਮੈਨੇਜਮੈਂਟ ਸਕੀਮ ਅਧੀਨ ਵੰਡੀ ਜਾ ਰਹੀ ਖੇਤੀ ਮਸ਼ੀਨਰੀ ਦਾ ਜਾਇਜਾ ਲਿਆ ਅਤੇ ਵਿਭਾਗ ਵੱਲੋਂ ਪਰਾਲੀ ਦੀ ਸੰਭਾਲ ਲਈ ਚਲਾਈ ਜਾ ਰਹੀ ਜਨਚੇਤਨਾ ਮੁਹਿੰਮ ਤਹਿਤ ਸਕੂਲਾਂ ਵਿੱਚ ਕਰਵਾਏ ਜਾ ਰਹੇ ਵਿਦਿਆਰਥੀ ਡਿਬੇਟ/ਲੇਖ ਮੁਕਾਬਲਿਆਂ ਵਿੱਚ ਸ਼ਮੂਲੀਅਤ ਕੀਤੀ ਅਤੇ ਸੁਪਰਸੀਡਰ ਨਾਲ ਕੀਤੀ ਜਾ ਰਹੀ ਕਣਕ ਦੀ ਬਿਜਾਈ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆ ਵੱਖ-ਵੱਖ ਸਕੀਮਾਂ ਆਤਮਾਂ, ਕੌਮੀ ਅੰਨ ਸੁਰੱਖਿਆ ਮਿਸ਼ਨ, ਫਸਲੀ ਵਿਭਿੰਨਤਾ ਪ੍ਰੋਗਰਾਮ, ਸੀ.ਆਰ.ਐਮ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਡਾ. ਗਿੱਲ ਨੇ ਖੇਤੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮੂਹ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਕਿਸਾਨ ਤੱਕ ਪਹੁੰਚਾਇਆ ਜਾਵੇ ਅਤੇ ਛੋਟੇ ਤੇ ਸੀਮਾਂਤ ਕਿਸਾਨਾਂ ਦੇ ਖੇਤਾਂ ਤੱਕ ਪਹੁੰਚ ਕਰਕੇ ਉਹਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਮੀਟਿੰਗ ਵਿੱਚ ਖੇਤੀਬਾੜੀ ਅਫਸਰ ਕਿ੍ਰਪਾਲ ਸਿੰਘ ਢਿੱਲੋਂ, ਰਮਨ ਕੁਮਾਰ, ਕੁਲਦੀਪ ਸਿੰਘ ਮੱਤੇਵਾਲ, ਤਜਿੰਦਰ ਸਿੰਘ, ਜੋਗਰਾਜਬੀਰ ਸਿੰਘ ਗਿੱਲ, ਅਮਰਜੀਤ ਸਿੰਘ ਬੱਲ, ਭੁਪਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਗੁਰਪ੍ਰੀਤ ਸਿੰਘ ਔਲਖ, ਸਨਦੀਪ ਸਿੰਘ ਸੰਧੂ, ਪਰਜੀਤ ਸਿੰਘ ਔਲਖ, ਗੁਰਪ੍ਰੀਤ ਸਿੰਘ ਬਾਠ, ਰਸ਼ਪਾਲ ਸਿੰਘ, ਹਰਜਿੰਦਰ ਸਿੰਘ, ਗੁਰਜੋਤ ਸਿੰਘ ਗਿੱਲ, ਅਮਰਦੀਪ ਸਿੰਘ, ਵਿਕਰਮਜੀਤ ਸਿੰਘ, ਸਿਮਰਨਜੀਤ ਸਿੰਘ, ਫੀਲਡ ਅਫਸਰ ਅੰਕੜਾ ਕੁਲਵੰਤ ਸਿੰਘ, ਪੀਡੀ ਆਤਮਾ ਸੁਖਚੈਨ ਸਿੰਘ ਆਦਿ ਹਾਜਰ ਸਨ।
Top