Logo
Header
img

ਆਧਾਰ ਕਾਰਡ ਦੀ ਸੂਚਨਾ ਨੂੰ ਅਪਡੇਟ ਰਖਣਾ ਜ਼ਰੂਰੀ - ਡਿਪਟੀ ਕਮਿਸ਼ਨਰ

ਅੰਮ੍ਰਿਤਸਰ 30 ਜਨਵਰੀ 2023-- ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸਾਸ਼ਨਿਕ ਸੁਧਾਰ ਵਿਭਾਗ ਵਲੋਂ ਸੇਵਾ ਕੇਂਦਰਾਂ ਵਿਚ ਨਾਗਰਿਕਾਂ ਦੇ ਆਧਾਰ ਕਾਰਡ ਦੇ ‘ਪਰੂਫ ਆਫ ਅਡੈਂਟਿਟੀ’ ਅਤੇ ‘ਪਰੂਫ ਆਫ਼ ਐਡਰੈੱਸ’ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੇਕਰ ਕਿਸੇ ਨੇ ਆਪਣਾ ਮੋਬਾਇਲ ਨੰਬਰ ਵੀ ਅਪਡੇਟ ਕਰਵਾਉਣਾ ਹੋਵੇ ਤਾਂ ਉਹ ਵੀ ਕਰਵਾ ਸਕਦਾ ਹੈ। ਉਨਾਂ ਦੱਸਿਆ ਕਿ ਅੰਮ੍ਰਿਤਸਰ ਨਿਵਾਸੀ https://myaadhaar.uidai.gov.in/ ’ਤੇ ਲਾਗਇਨ ਕਰਕੇ ਆਨਲਾਈਨ ਸੇਵਾ ਦਾ ਲਾਭ ਲੈ ਸਕਦੇ ਹਨ। ਉਨਾਂ ਦਸਿਆ ਕਿ ਆਪਣੇ ਨਜ਼ਦੀਕੀ ਸੇਵਾ ਕੇਂਦਰ ’ਤੇ ਪਛਾਣ ਦਾ ਸਬੂਤ /ਪਤੇ ਦਾ ਸਬੂਤ ਦਸਤਾਵੇਜ ਜਮ੍ਹਾਂ ਕਰਵਾ ਕੇ ਜਾਣਕਾਰੀ ਨੂੰ ਅਪਡੇਟ ਕੀਤਾ ਜਾ ਸਕਦਾ ਹੈ ਅਤੇ ਕੋਈ ਵੀ ਨਾਗਰਿਕ ਸੇਵਾ ਕੇਂਦਰ ਵਿੱਚ ਕੇਵਲ 50 ਰੁਪਏ ਦੀ ਫੀਸ ਅਦਾ ਕਰਕੇ ਇਹ ਸੇਵਾ ਪ੍ਰਾਪਤ ਕਰ ਸਕਦਾ ਹੈ। ਸ੍ਰੀ ਸੂਦਨ ਨੇ ਦੱਸਿਆ ਕਿ ਆਧਾਰ ਕਾਰਡ ਨੂੰ ਸਰਕਾਰ ਵਲੋਂ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰਨ ਲਈ ਵੀ ਵਰਤਿਆ ਜਾ ਸਕਦਾ ਹੈ। ਇਸ ਲਈ ਸਾਰੇ ਵਿਅਕਤੀਆਂ ਨੂੰ ਆਧਾਰ ਨੂੰ ਅਪਡੇਟ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ। ਉਨਾਂ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਇਹ ਵੀ ਤਾਕੀਦ ਕੀਤੀ ਕਿ ਆਧਾਰ ਨੂੰ ਪਛਾਣ ਦੇ ਸਬੂਤ ਵਜੋਂ ਸਵੀਕਾਰ ਕਰਨ ਤੋਂ ਪਹਿਲਾਂ ਇਸਦੀ ਤਸਦੀਕ ਕਰ ਲਈ ਜਾਵੇ।
Top