Logo
Header
img

‘ਮੇਰੀ ਮਾਟੀ ਮੇਰਾ ਦੇਸ਼’ ਪ੍ਰੋਗਰਾਮ ਦਾ ਦੂਜਾ ਪੜਾਅ 30 ਸਤੰਬਰ ਤੱਕ

ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵੱਲੋਂ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਮੇਰੀ ਮਾਟੀ ਮੇਰਾ ਦੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਇਸ ਪ੍ਰੋਗਰਾਮ ਦੇ ਦੂਜੇ ਪੜਾਅ ਵਿੱਚ 30 ਸਤੰਬਰ 2023 ਤੱਕ ਅੰਮ੍ਰਿਤ ਕਲਸ਼ ਯਾਤਰਾ ਪ੍ਰੋਗਰਾਮ ਉਲੀਕੇ ਜਾਣਗੇ। ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਦਫਤਰ ਵਿੱਚ ਸਮੂਹ ਰਾਸ਼ਟਰੀ ਯੁਵਾ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਗਈ। ਯੂਥ ਅਫਸਰ, ਅਕਾਂਕਸ਼ਾ ਮਹਾਵਰੀਆ ਨੇ ਦੱਸਿਆ ਕਿ ਇਹ ਪ੍ਰੋਗਰਾਮ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਬਲਾਕਾਂ ਵਿੱਚ ਯੂਥ ਕਲੱਬਾਂ, ਯੂਥ ਵਲੰਟੀਅਰਾਂ ਅਤੇ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਪ੍ਰੋਗਰਾਮ ਦੇ ਪਹਿਲੇ ਪੜਾਅ ਵਿੱਚ ਸਮੂਹ ਗ੍ਰਾਮ ਪੰਚਾਇਤਾਂ ਵਿੱਚ ਰੁੱਖ ਲਗਾਏ ਗਏ। ਇਹ ਪ੍ਰੋਗਰਾਮ ਦਾ ਦੂਜਾ ਪੜਾਅ ਹੈ, ਜਿਸ ਵਿਚ ਘਰ-ਘਰ ਜਾ ਕੇ ਸਾਰੇ ਪਿੰਡਾਂ ਵਿਚੋਂ ਚੌਲ ਅਤੇ ਮਿੱਟੀ ਇਕੱਠੀ ਕੀਤੀ ਜਾਵੇਗੀ।  ਇਸ ਤੋਂ ਬਾਅਦ ਬਲਾਕ ਪੱਧਰ, ਰਾਜ ਪੱਧਰ ਅਤੇ ਰਾਸ਼ਟਰੀ ਪੱਧਰ ’ਤੇ ਇਹ ਪ੍ਰੋਗਰਾਮ ਕਰਵਾਏ ਜਾਣਗੇ। ਮੀਟਿੰਗ ਵਿੱਚ ਹਾਜ਼ਰ ਸਮੂਹ ਮੈਂਬਰਾਂ ਨਾਲ ਵਿਸਤ੍ਰਿਤ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਟੀਚੇ ਨਿਰਧਾਰਤ ਕੀਤੇ ਗਏ।


ਕੈਪਸ਼ਨ:  ਯੂਥ ਅਫਸਰ, ਅਕਾਂਕਸ਼ਾ ਮਹਾਵਰੀਆ ਵਲੰਟੀਅਰਾਂ ਨਾਲ ਮੀਟਿੰਗ ਕਰਦੇ ਹੋਏ।

Top