ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
- ਨਵੇਂ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਵੀ ਕੀਤੀ
ਲੁਧਿਆਣਾ, 23 ਅਪ੍ਰੈਲ (000) - ਵੋਟਰ ਜਾਗਰੂਕਤਾ ਮੁਹਿੰਮ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਿਰੋਜ਼ਪੁਰ ਰੋਡ 'ਤੇ ਸਥਿਤ ਸੀ.ਟੀ. ਯੂਨੀਵਰਸਿਟੀ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ।
ਇਸ ਪ੍ਰੋਗਰਾਮ ਵਿੱਚ ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ) ਜਗਰਾਉਂ ਗੁਰਬੀਰ ਸਿੰਘ ਕੋਹਲੀ ਨੇ ਵੀ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਚੰਗੇ ਭਵਿੱਖ ਲਈ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਪ੍ਰੋਗਰਾਮ ਦੌਰਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਅਤੇ ਸਵੀਪ ਸਟਾਫ਼ ਵੱਲੋਂ ਲਘੂ ਸਕਿੱਟਾਂ ਪੇਸ਼ ਕੀਤੀਆਂ ਗਈਆਂ। ਪਹਿਲੀ ਵਾਰ ਵੋਟਰਾਂ ਦਾ ਨਾਮ ਰਜਿਸਟਰ ਕਰਵਾਉਣ ਲਈ ਵੋਟਰ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੌਰਾਨ 70 ਫੀਸਦ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ।
ਇਸੇ ਤਰ੍ਹਾਂ ਦੇ ਜਾਗਰੂਕਤਾ ਸਮਾਗਮ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਬੀ.ਆਰ.ਐਸ. ਨਗਰ ਵਿਖੇ ਵੀ ਕਰਵਾਏ ਗਏ। ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ, ਸਰਕਾਰੀ ਸਕੂਲ, ਘੁੰਗਰਾਲੀ ਰਾਜਪੂਤਾਂ (ਖੰਨਾ), ਸਰਕਾਰੀ ਸਕੂਲ ਡਵੀਜ਼ਨ ਨੰਬਰ 3 ਪੁਲਿਸ ਸਟੇਸ਼ਨ ਨੇੜੇ ਹੋਰ ਵਿੱਦਿਅਕ ਸੰਸਥਾਵਾਂ ਵਿੱਚ ਵੀ ਕਰਵਾਏ ਗਏ।
ਏ.ਆਰ.ਓ ਗੁਰਬੀਰ ਸਿੰਘ ਕੋਹਲੀ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ ਦੌਰਾਨ 70 ਪ੍ਰਤੀਸ਼ਤ (ਇਸ ਵਾਰ, 70 ਪਾਰ) ਤੋਂ ਵੱਧ ਵੋਟਰਾਂ ਦੇ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਪ੍ਰੋਗਰਾਮ ਤਹਿਤ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਭਰ ਵਿੱਚ ਵੱਡੀ ਗਿਣਤੀ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
}ਲ੍ਹੇ ਦੇ ਸਾਰੇ ਯੋਗ ਵਸਨੀਕਾਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਦੀ ਅਪੀਲ ਕਰਦਿਆਂ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਨਵੇਂ ਯੋਗ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ 'ਵੋਟਰ ਹੈਲਪਲਾਈਨ' ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਨਿਵਾਸੀ www.nvsp.in 'ਤੇੇ ਵੀ ਜਾ ਸਕਦੇ ਹਨ। ਲੋਕ ਸਭਾ ਚੋਣਾਂ-2024 ਲਈ ਵੋਟਰ ਰਜਿਸਟ੍ਰੇਸ਼ਨ 4 ਮਈ, 2024 ਤੱਕ ਕਰਵਾਈ ਜਾ ਸਕਦੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੀ ਵੋਟ ਬਿਨਾਂ ਕਿਸੇ ਡਰ ਭੈਅ ਅਤੇ ਕਿਸੇ ਦੇ ਪ੍ਰਭਾਵ ਵਿੱਚ ਆ ਕੇ ਪਾਉਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੋਲਿੰਗ ਵਾਲੇ ਦਿਨ (1 ਜੂਨ) ਨੂੰ ਪੋਲਿੰਗ ਸਟੇਸ਼ਨਾਂ ੋਤੇ ਵੋਟਰਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।