Logo
Header
img

ਉਰਦੂ ਕੋਰਸ ਦਾ ਅਗਲਾ ਸ਼ੈਸ਼ਨ 3 ਜੁਲਾਈ 2023 ਤੋਂ ਹੋਵੇਗਾ ਸ਼ੁਰੂ : ਜ਼ਿਲ੍ਹਾ ਭਾਸ਼ਾ ਅਫਸਰ

ਲੁਧਿਆਣਾ, 22 ਜੂਨ (000) ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ ਪੰਜਾਬ ਜਿਥੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਅਨੇਕ ਤਰਾਂ ਦੇ ਉਪਰਾਲੇ ਕਰਦਾ ਹੈ, ਉਥੇ ਹੀ ਹੋਰ ਭਾਸ਼ਾਵਾਂ ਦੇ ਕਲਾਸਕੀ ਸਾਹਿਤ ਦੇ ਪੰਜਾਬੀ ਅਨੁਵਾਦ ਰਾਹੀਂ ਪੰਜਾਬੀ ਪਾਠਕਾਂ ਦੀ ਸਾਝ ਵਿਸ਼ਵ ਸਾਹਿਤ ਨਾਲ ਵੀ ਪਵਾਉਂਦਾ ਹੈ। ਭਾਸ਼ਾ ਵਿਭਾਗ ਦੁਆਰਾ ਪੰਜਾਬ ਵਿੱਚ ਸਾਹਿਤਿਕ ਅਤੇ ਦਫ਼ਤਰੀ ਲੋੜਾਂ ਲਈ ਉਰਦੂ ਭਾਸ਼ਾ ਦੇ ਗਿਆਨ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਦਫ਼ਤਰਾ ਵਿੱਚ ਉਰਦੂ ਦੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਵਿਭਾਗ ਦੁਆਰਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ ਦਾ ਅਗਲਾ ਸ਼ੈਸ਼ਨ 3 ਜੁਲਾਈ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਦੀਆਂ ਕਲਾਸਾਂ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, (ਪੰਜਾਬੀ ਭਵਨ) ਲੁਧਿਆਣਾ ਵਿਖੇ ਲੱਗਣਗੀਆਂ। ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦਾ ਇਹ ਕੋਰਸ ਬਿਲਕੁਲ ਮੁਫ਼ਤ ਕਰਾਇਆ ਜਾਂਦਾ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਹੈ। ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ। ਉਰਦੂ ਸਿੱਖਣ ਦੇ ਚਾਹਵਾਨ ਇਸ ਕੋਰਸ ਲਈ ਦਾਖਲਾ ਫਾਰਮ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ (ਪੰਜਾਬੀ ਭਵਨ) ਦੇ ਦਫ਼ਤਰ ਤੋਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰ ਸਕਦੇ ਹਨ।
Top