ਜੰਡਿਆਲਾ ਗੁਰੂ ਹਲਕੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ -ਈ ਟੀ ਓ.
ਅੰਮ੍ਰਿਤਸਰ 5 ਨਵੰਬਰ 2022--
ਸ: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਦਾ ਇਕ ਹੀ ਉਦੇਸ਼ ਹੈ ਕਿ ਰਾਜ ਵਾਸੀਆ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਅਤੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸੂਬੇ ਦਾ ਵਿਕਾਸ ਕੀਤਾ ਜਾ ਸਕੇ।
ਇਨਾਂ ਸਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ਜੰਡਿਆਲਾ ਗੁਰੂ ਹਲਕੇ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਹਾਈ ਸਕੂਲਾਂ ਦੇ ਮੁਖੀਆ , ਜਿਲਾ ਸਿੱਖਿਆ ਅਧਿਕਾਰੀ ਪ੍ਰਾਇਮਰੀ ਅਤੇ ਸੈਕੰਡਰੀ ਅਤੇ ਬਲਾਕ ਸਿੱਖਿਆ ਅਫਸਰਾਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿਖੇ ਮੀਟਿੰਗ ਕਰਨ ਉਪਰੰਤ ਕੀਤਾ। ਉਨ੍ਹਾਂ ਦਸਿਆ ਕਿ ਜੰਡਿਆਲਾ ਗੁਰੂ ਹਲਕੇ ਦੇ ਜਿਨਾਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਅਤੇ ਰਿਪੇਅਰ ਦੀ ਜ਼ਰੂਰਤ ਹੈ ਜਿਸ ਨੂੰ ਜਲਦੀ ਹੀ ਕੀਤਾ ਜਾਵੇਗਾ।
ਕੈਬਿਨੇਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਹਾਸਲ ਕਰਕੇ ਹੀ ਵਿਦਿਆਰਥੀ ਆਪਣਾ ਕੈਰੀਅਰ ਬਣਾ ਸਕਦੇ ਹਨ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਦੇਸ਼ ਦਾ ਭਵਿੱਖ ਤੁਹਾਡੇ ਹੱਥਾਂ ਵਿਚ ਹੈ ਅਤੇ ਤੁਸੀਂ ਹੀ ਦੇਸ਼ ਦੇ ਭਵਿੱਖ ਨੂੰ ਇੱਕ ਸਹੀ ਦਿਸ਼ਾ ਦੇ ਸਕਦੇ ਹੋ। ਉਨ੍ਹਾਂ ਕਿਹਾ ਕਿ ਅਧਿਆਪਕਾ ਦਾ ਮੁੱਢਲਾ ਫਰਜ਼ ਹੈ ਕਿ ਉਹ ਵਿਦਿਆਰਥੀਆਂ ਨੂੰ ਸਹੀ ਢੰਗ ਨਾਲ ਸਿਖਿਆ ਦੇਣ ਅਤੇ ਉਨ੍ਹਾਂ ਵਿਚ ਅਨੁਸ਼ਾਸ਼ਨ ਪੈਦਾ ਕਰਨ।
ਇਸ ਮੌਕੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਸ: ਜੁਗਰਾਜ ਸਿੰਘ, ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਰਾਜੇਸ਼ ਸ਼ਰਮਾ, ਪ੍ਰਿੰਸੀਪਲ ਖੁਸ਼ਪਿੰਦਰ ਕੌਰ, ਸੂਬੇਦਾਰ ਸ਼ਨਾਖ ਸਿੰਘ ਤੋ ਇਲਾਵਾ ਵਖ-ਵਖ ਸਕੂਲ ਦੇ ਬੱਚਿਆਂ ਹਾਜ਼ਰ ਸਨ। ਇਸ ਮੌਕੇ ਸ: ਈ.ਟੀ.ਓ. ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।