Logo
Header
img

ਵਿਸ਼ਾਲ ਕਾਨੂੰਨੀ ਜਾਗਰੂਕਤਾ ਕੈਂਪ ਆਯੋਜਿਤ

ਲੁਧਿਆਣਾ, 10 ਨਵੰਬਰ- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹੋਈਆਂ ਹਦਾਇਤਾਂ ਅਨੁਸਾਰ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗੁਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਅਤੇ ਸੀ.ਟੀ. ਯੂਨੀਵਰਸਿਟੀ ਦੇ ਸਹਿਯੋਗ ਨਾਲ ਫਿਰੋਜ਼ਪੁਰ ਰੋਡ, ਸਿੱਧਵਾਂ ਖੁਰਦ ਵਿਖੇ ਇੱਕ ਵਿਸ਼ਾਲ "ਕਾਨੂੰਨੀ ਜਾਗਰੂਕਤਾ ਕੈਂਪ" ਦਾ ਆਯੋਜਨ ਕਰਵਾਇਆ ਗਿਆ। ਇਸ ਕੈਂਪ ਵਿੱਚ ਸ੍ਰੀ ਰਾਜ ਕੁਮਾਰ ਗਰਗ, ਮਾਨਯੋਗ ਵਧੀਕ ਜਿਲ੍ਹਾ ਤੇ ਸੈਸ਼ਨ ਜੱਜ, ਲੁਧਿਆਣਾ, ਡਾ. ਅਜੀਤ ਅੱਤਰੀ, ਮਾਨਯੋਗ ਵਧੀਕ ਜਿਲ੍ਹਾ ਤੇ ਸੈਸ਼ਨ ਜੱਜ, ਲੁਧਿਆਣਾ, ਮੈਡਮ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਲੁਧਿਆਣਾ, ਸ੍ਰੀ ਸੁਮੀਤ ਮੱਕੜ, ਮਾਨਯੋਗ ਚੀਫ ਜ਼ੂਡੀਸ਼ਿਅਲ ਮੈਜਿਸਟਰੇਟ, ਲੁਧਿਆਣਾ ਅਤੇ ਸ੍ਰੀ ਰਮਨ ਸ਼ਰਮਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ ਗਈ। ਇਸ ਮੌਕੇ ਤੇ ਡਾ. ਸਤੀਸ਼ ਕੁਮਾਰ, ਵਾਇਸ ਚਾਂਸਲਰ, ਡਾ. ਸਿਮਰਨਜੀਤ ਕੌਰ ਗਿੱਲ, ਪ੍ਰਿੰਸੀਪਲ ਸਕੂਲਾ ਆਫ ਲਾਅ ਅਤੇ ਸੀ.ਟੀ. ਯੁਨੀਵਰਸਿਟੀ ਦੀ ਪ੍ਰਬੰਧਕ ਕਮੇਟੀ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਪ੍ਰੋਗਰਾਮ ਦੀ ਸਫਲਤਾ ਲਈ ਪੁਖਤਾ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ। ਇਸ ਕਾਨੂੰਨੀ ਜਗਰੂਕਤਾ ਕੈਂਪ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਕਿਰਤ ਵਿਭਾਗ, ਰੈਡ ਕਰਾਸ ਮਾਲ ਮਹਿਕਮੇ, ਸਿਹਤ ਵਿਭਾਗ, ਪੰਜਾਬ ਰੋਡਵੇਜ਼, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ, ਰੋਜ਼ਗਾਰ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭਲਾਈ ਵਿਭਾਗ ਅਤੇ ਖੇਤੀਬਾੜੀ ਵਿਭਾਗ ਵੱਲੋਂ ਆਪੋ-ਆਪਣੇ ਨੁਮਾਇੰਦਿਆਂ ਰਾਹੀਂ ਕੈਂਪ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਮੌਕੇ ਤੇ ਹੀ ਆਪੋ-ਆਪਣੇ ਵਿਭਾਗ ਨਾਲ ਸਬੰਧਤ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕਰਨ ਦੇ ਵੀ ਉਪਰਾਲੇ ਕੀਤੇ ਗਏ। ਇਸ ਮੌਕੇ ਸ੍ਰੀ ਰਮਨ ਸ਼ਰਮਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ, ਲੁਧਿਆਣਾ ਅਤੇ ਸੀ.ਟੀ. ਯੁਨੀਵਰਸਿਟੀ ਦੇ ਸਹਿਯੋਗ ਨਾਲ ਆਯੋਜਿਤ ਕਰਵਾਏ ਗਏ ਇਸ ਕਾਨੂੰਨੀ ਜਾਗਰੂਕਤਾ ਕੈਂਪ ਦੇ ਆਯੋਜਨ ਦਾ ਮੁੱਖ ਮੰਤਵ ਲੋਕਾਂ ਨੂੰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਇੱਕੋ ਥਾਂ ਤੇ ਮੁਹੱਈਆ ਕਰਵਾਈ ਜਾਣਾ ਹੈ। ਇਸ ਕੈਂਪ ਵਿੱਚ ਵੱਖ-ਵੱਖ ਬੁਲਾਰਿਆਂ ਵੱਲੋਂ ਇਕੱਤਰਿਤ ਲੋਕਾਂ ਨੂੰ ਉਨ੍ਹਾਂ ਦੇ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਅਤੇ ਆਪੋ-ਆਪਣੇ ਵਿਭਾਗ ਦੇ ਸਟਾਲ ਲਗਾ ਕੇ ਕੈਂਪ ਵਿੱਚ ਹਾਜ਼ਰ ਲੋਕਾਂ ਨੁੰ ਆਪੋ-ਆਪਣੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੇ ਪ੍ਰਚਾਰ ਲਈ ਛਪਵਾਈ ਗਈ ਪ੍ਰਚਾਰ ਸਮੱਗਰੀ ਵੰਡੀ ਗਈ। ਇਸ ਕੈਂਪ ਵਿੱਚ ਲਗਭਗ 3000 ਲੋਕਾਂ ਵੱਲੋਂ ਹਿੱਸਾ ਲਿਆ ਗਿਆ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਹਾਸਲ ਕਰਕੇ ਲਾਭ ਉਠਾਇਆ ਗਿਆ।
Top