Logo
Header
img

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਜਾਵੇਗਾ 02 ਨਵੰਬਰ 2022 ਨੂੰ ਪਲੇਸਮੈਂਟ ਕੈਂਪ

    ਅੰਮ੍ਰਿਤਸਰ 1 ਨਵੰਬਰ 2022-- ਅੰਮ੍ਰਿਤਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਮਿਤੀ: 02 ਨਵੰਬਰ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਐੱਚ.ਡੀ.ਐੱਫ.ਸੀ ਲਾਈਫ਼,ਜੀਓ, ਏਜ਼ਾਇਲ ਹਰਬਲ ਅਤੇ ਰਿਸ਼ਬ ਯੂਨੀਕ ਇੰਡਸਟ੍ਰੀਅਲ ਪਾਰਕ ਵੱਲੋਂ ਭਾਗ ਲਿਆ ਜਾਵੇਗਾ। ਇਸ ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵੱਲੋਂ ਸੇਲਜ਼ ਐਕਜ਼ਕਿਉੁਟਿਵ, ਫਾਇਬਰ ਸੇਲਜ਼, ਵੈਲਨੈੱਸ ਐਡਵਾਇਜ਼ਰ ਅਤੇ ਮਾਰਕੀਟਿੰਗ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਬਾਰ੍ਹਵੀਂ ਤੋਂ ਲੈ ਕੇ ਗ੍ਰੈਜੂਏਸ਼ਨ ਤੱਕ ਹੋਵੇਗੀ। ਇਸ ਕੈਂਪ ਵਿੱਚ ਲੜਕੇ, ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ। ਸ੍ਰੀ ਵਿਕਰਮਜੀਤ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਮਿਤੀ 02 ਨਵੰਬਰ 2022 ਨੂੰ ਸਵੇਰੇ 10.00 ਤੋਂ ਦੁਪਹਿਰ 02.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਦੇ ਹੇੈਲਪਲਾਈਨ ਨੰ: 9915789068 ਤੇ ਸੰਪਰਕ ਕਰ ਸਕਦੇ ਹਨ

Top