Logo
Header
img

‘ਸਾਡੇ ਕੋਲ ਨਹੀਂ ਹੈ ਇੱਕ ਬੂੰਦ ਵੀ ਪਾਣੀ’ - ਸੀ ਐੱਮ ਮਾਨ

SYL ਦੇ ਮੁੱਦੇ ਨੂੰ ਲੈ ਕੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਪ੍ਰਧਾਨਗੀ ਹੇਠ ਬੈਠਕ ਹੋਈ। ਇਸ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੌਜੂਦ ਰਹੇ। SYL ਦੇ ਮੁੱਦੇ ਨੂੰ ਲੈ ਕੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਇਹ ਤੀਜੀ ਮੀਟਿੰਗ ਸੀ। ਦੱਸ ਦੇਈਏ ਕਿ ਪਹਿਲੀਆਂ ਦੋ ਮੀਟਿੰਗਾਂ ਬੇਸਿੱਟਾ ਰਹੀਆਂ ਸਨ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਪੁਰਾਣਾ ਸਟੈਂਡ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਕਿਸੇ ਨੂੰ ਵੀ ਪਾਣੀ ਦੇਣ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਤੇ ਅੱਜ ਵੀ ਅਸੀਂ ਆਪਣੇ ਪੁਰਾਣੇ ਸਟੈਂਡ ਤੇ ਕਾਇਮ ਹਾਂ। ਉਨ੍ਹਾਂ ਕਿਹਾ ਕਿ ਤੁਸੀਂ ਯਮੁਨਾ ਤੋਂ ਪਾਣੀ ਲੈ ਲਵੋ, ਸਾਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਹੜ੍ਹ ਆਏ ਸਨ ਤਾਂ ਉਦੋਂ ਅਸੀਂ ਕਿਹਾ ਸੀ ਕਿ ਪਾਣੀ ਲੈ ਲਵੋ। ਉਦੋਂ ਕਿਸੇ ਨੂੰ ਵੀ ਉਸ ਪਾਣੀ ਦੀ ਲੋੜ ਨਹੀਂ ਸੀ। ਹੁਣ ਉਹੀ ਲੋਕ ਸਾਡੇ ਕੋਲੋਂ ਪਾਣੀ ਮੰਗ ਰਹੇ ਹਨ।
Top