ਅੰਮ੍ਰਿਤਸਰ, 9 ਜਨਵਰੀ:
ਸ੍ਰ ਰਵਿੰਦਰਪਾਲ ਸਿੰਘ ਸੰਧੂ ਜੋ ਕਿ ਤਰਨਤਾਰਨ ਜਿਲੇ੍ਹ ਤੋਂ ਬਦਲ ਕੇ ਅੰਮ੍ਰਿਤਸਰ ਵਿਖੇ ਆਏ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦਾ ਅਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਜੋਂ ਕੰਮ ਕਰਦੇ ਸ੍ਰੀ ਰਣਬੀਰ ਸਿੰਘ ਮੁੱਧਲ ਦੀ ਬਦਲੀ ਤਰਨਤਾਰਨ ਵਿਖੇ ਹੋ ਗਈ ਹੈ।
ਅਹੁੱਦਾ ਸੰਭਾਲਣ ਉਪਰੰਤ ਸ੍ਰ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਲੋਕਾਂ ਲਈ ਵਿਕਾਸ ਦੀਆਂ ਜੋ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਜੇਕਰ ਕੋਈ ਮੁਕਸ਼ਲ ਪੇਸ਼ ਆਉਂਦੀ ਹੈ ਤਾਂ ਉਹ ਸਿੱਧਾ ਰਾਬਤਾ ਕਾਇਮ ਕਰ ਸਕਦੇ ਹਨ।