Logo
Header
img

ਰੈਡ ਕਰਾਸ ਸੁਸਾਇਟੀ ਨੇ ਟੀ:ਬੀ ਮਰੀਜਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 11 ਜਨਵਰੀ:-- ਰੈਡ ਕਰਾਸ ਸੁਸਾਇਟੀ ਜਿਸ ਦੇ ਪ੍ਰਧਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਮਹੀਨੇ ਲੋੜਵੰਦ ਲੋਕਾਂ ਦੀ ਮਦਦ ਲਈ ਰਾਸ਼ਨ ਅਤੇ ਦਵਾਈਆਂ ਵੰਡ ਕੀਤੀ ਜਾਂਦੀ ਹੈ। ਇਸੇ ਹੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ 11 ਟੀ:ਬੀ ਮਰੀਜਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ। ਇਹ ਸਾਰਾ ਰਾਸ਼ਨ ਮੋਹਿਤ ਮਹਾਜਨ ਵੱਲੋਂ ਰੈਡ ਕਰਾਸ ਨੂੰ ਦਿੱਤਾ ਗਿਆ ਸੀ ਅਤੇ ਹਰ ਮਹੀਨੇ ਸ਼ਹਿਰ ਦੇ ਦਾਨੀ ਸੱਜਨਾਂ ਵੱਲੋਂ ਜੋ ਵੀ ਰਾਸ਼ੀ ਅਤੇ ਜਰੂਰੀ ਵਸਤਾਂ ਰੈਡ ਕਰਾਸ ਨੂੰ ਦਾਨ ਕੀਤੀਆਂ ਜਾਂਦੀਆਂ ਹਨ ਉਹ ਸਾਰੀਆਂ ਲੋੜਵੰਦ ਲੋਕਾਂ ਵਿੱਚ ਵੰਡੀਆਂ ਜਾਂਦੀਆਂ ਹਨ। ਡਿਪਟੀ ਕਮਿਸ਼ਨਰ ਨੇ ਦਾਨੀ ਸੱਜਣਾਂ ਨੂੰਅਪੀਲ ਕੀਤੀ ਕਿ ਉਹ ਰੈਡ ਕਰਾਸ ਦੀ ਵੱਧ ਤੋਂ ਵੱਧ ਸਹਾਇਤਾ ਕਰਨ ਤਾਂ ਜੋ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਸਕੇ। ਇਸ ਮੌਕੇ ਕਾਰਜਕਾਰੀ ਸਕੱਤਰ ਸ੍ਰ ਅਸੀਸ ਇੰਦਰ ਸਿੰਘ ਵੀ ਹਾਜਰ ਸਨ।
Top