Logo
Header
img

ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ’ਤੇ ਖਰਚੇਗੀ 6.81 ਕਰੋੜ ਰੁਪਏ - ਡਾ. ਨਿੱਜਰ

ਅੰਮ੍ਰਿਤਸਰ 9 ਜਨਵਰੀ 2023-- ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ’ਤੇ 6.81 ਕਰੋੜ ਰੁਪਏ ਦਾ ਖਰਚ ਕਰਨ ਦਾ ਫੈਸਲਾ ਕੀਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਨਿੱਜਰ ਨੇ ਅੱਜ ਵਾਰਡ ਨੰ: 38 ਅਧੀਨ ਪੈਂਦੇ ਇਲਾਕੇ ਪੋਠੋਹਾਰ ਬਾਜਾਰ, ਕੋਟ ਮਿਤ ਸਿੰਘ ਅਤੇ ਖਾਲਸਾ ਨਗਰ ਵਿੱਖੇ 40 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਕਰਨ ਦਾ ਟੱਕ ਲਗਾ ਕੇ ਉਦਘਾਟਨ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਬੜੇ ਦੁਖ ਦੀ ਗੱਲ ਹੈ ਕਿ ਪਿਛਲੇ 35 ਸਾਲਾਂ ਤੋਂ ਇਸ ਇਲਾਕੇ ਦੀ ਕਿਸੇ ਨੇ ਵੀ ਸਾਰ ਨਹੀਂ ਲਈ ਅਤੇ ਇਹ ਇਲਾਕਾ ਪੂਰੀ ਤਰ੍ਹਾਂ ਪਛੜਿਆ ਹੋਇਆ ਹੈ। ਡਾ. ਨਿੱਜਰ ਨੇ ਕਿਹਾ ਕਿ ਹੁਣ ਇਸ ਇਲਾਕੇ ਵਿੱਚ ਸਾਰੀਆਂ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸਭ ਤੋਂ ਪਹਿਲਾਂ ਗਲੀਆਂ ਨਾਲੀਆਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇਗਾ। ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਸਾਡਾ ਸੁਪਨਾ ਸੂਬੇ ਦੇ ਲੋਕਾਂ ਦਾ ਜੀਵਨ ਸੁਖਾਲਾ ਬਣਾਉਣਾ ਅਤੇ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਹੈ । ਉਨਾਂ ਦੱਸਿਆ ਕਿ ਵਿਕਾਸ ਦੇ ਕਾਰਜਾਂ ਲਈ ਫੰਡਜ ਦੀ ਕੋਈ ਕਮੀ ਨਹੀਂ ਹੈ ਅਤੇ ਪਹਿਲ ਦੇ ਆਧਾਰ ਤੇ ਲੋਕਾਂ ਨੂੰ ਮੁੱਢਲੀਆਂ ਜ਼ਰੂਰਤਾ ਮੁਹੱਈਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਇਲਾਕੇ ਦੇ ਲੋਕਾਂ ਵਲੋਂ ਡਾ. ਨਿੱਜਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਸਾਡੇ ਇਲਾਕੇ ਦੀ ਵੀ ਸੁਣੀ ਗਈ ਹੈ। ਇਸ ਮੌਕੇ ਗਗਨਦੀਪ ਸਿੰਘ, ਲੱਕੀ, ਰਵੀ ਸ਼ੇਰ, ਕੰਵਲ ਬੁੱਗਾ ਟੇਲਰ, ਸ੍ਰੀ ਨਵਨੀਤ ਸ਼ਰਮਾ, ਸੁੱਖਾ ਸਿੰਘ ਵਲਟੋਹਾ, ਬਲਦੇਵ ਸਿੰਘ ਅਟਾਰੀਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।
Top