Logo
Header
img

ਬਿਨਾਂ ਮਨਜ਼ੂਰੀ ਚਲਾਏ ਜਾਣ ਵਾਲੇ ‘ਬਾਲ ਘਰ’ ਮੁਖੀ ਨੂੰ ਹੋ ਸਕਦੀ ਹੈ 1 ਸਾਲ ਦੀ ਕੈਦ - ਜਿਲ੍ਹਾ ਬਾਲ ਸੁਰੱਖਿਆ ਅਫਸਰ

ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਬਾਲ ਘਰ, ਜਿਸ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰ ਨਹੀ ਹਨ, ਉਨਾਂ ਬਾਲ ਘਰ ਦੇ ਮੁਖੀ ਤੇ ਵਿਭਾਗ ਵੱਲੋ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ 1 ਸਾਲ ਦੀ ਸਜ਼ਾ ਜਾਂ ਇੱਕ ਲੱਖ ਰੁਪਏ ਜੁਰਮਾਨਾ ਜਾਂ ਦੋਨੋ ਹੀ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਯੋਗੇਸ਼ ਕੁਮਾਰੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋ ਬਣਾਏ ਗਈ ਜੁਵੇਨਾਈਲ ਜਸਟਿਸ ਐਕਟ 2015 ਅਨੁਸਾਰ ਅਜਿਹਾ ਕੋਈ ਵੀ ਬਾਲ ਘਰ ਜੋ ਕਿ ਕਿਸੀ ਸਰਕਾਰੀ ਗੈਰ-ਸਰਕਾਰੀ ਸੰਸਥਾ ਵੱਲੋ ਚਲਾਇਆ ਜਾ ਰਿਹਾ ਹੈ, ਜਿਸ ਵਿੱਚ 0 ਤੋ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਦੇ ਰਹਿਣ ਅਤੇ ਖਾਣ ਪੀਣ ਦੇਖਭਾਲ ਦੀ ਸੁਵਿਧਾ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਸਰਕਾਰ ਵੱਲੋ ਗ੍ਰਾਂਟ ਪ੍ਰਾਪਤ ਕਰਦੇ ਹਨ ਜਾਂ ਨਹੀ, ਉਨਾਂ ਦਾ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰ ਹੋਣਾ ਜ਼ਰੂਰੀ ਹੈ। ਉਨਾਂ ਕਿਹਾ ਕਿ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾ ਵੱਲੋ ਰਜਿਸਟਰੇਸ਼ਨ ਲਈ ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ ਜੁਵੇਨਾਈਲ ਜਸਟਿਸ (ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ) ਅਧੀਨ ਬੇਨਤੀ ਪੱਤਰ ਦਿੱਤਾ ਜਾਣਾ ਹੈ, ਜਿਸ ਤੇ ਜ਼ਿਲ੍ਹਾ ਪੱਧਰ ਨਿਰੀਖਣ ਕਮੇਟੀ ਵੱਲੋ ਉਕਤ ਬਾਲ ਘਰ ਦੀ ਨਿਰੀਖਣ ਕਰਨ ਉਪਰੰਤ ਰਾਜ ਸਰਕਾਰ ਨੂੰ ਡਿਪਟੀ ਕਮਿਸ਼ਨਰ ਦੀ ਸਿਫਾਰਿਸ਼ ਰਾਹੀ ਰਜਿਸਟਰੇਸ਼ਨ ਲਈ ਭੇਜਿਆ ਜਾਣਾ ਹੈ, ਉਕਤ ਸਮੇਂ ਦੌਰਾਨ 6 ਮਹੀਨੇ ਲਈ ਰਾਜ ਸਰਕਾਰ ਵੱਲੋ ਪ੍ਰੋਵਿਜ਼ਨਲ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਅਤੇ ਦਸਤਾਵੇਜ਼ਾਂ ਦੀ ਮੁਕੰਮਲ ਪੜਤਾਲ ਉਪਰੰਤ 5 ਸਾਲ ਲਈ ਪੱਕੇ ਤੌਰ ਤੇ ਰਜਿਸਟੇਰਸ਼ਨ ਕੀਤੀ ਜਾਂਦੀ ਹੈ। ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਅਪੀਲ ਕਰਦਿਆਂ ਕਿਹਾ ਕਿ ਜੇਕਰ ਜਿਲ੍ਹੇ ਵਿੱਚ ਅਜਿਹਾ ਕੋਈ ਬਾਲ ਘਰ ਚਲ ਰਿਹਾ ਹੈ ਜਿਸਦੀ ਰਜਿਸਟਰੇਸ਼ਨ ਜੁਵੇਨਾਈਲ ਜਸਟਿਸ ਐਕਟ ਅਧੀਨ ਨਹੀ ਹੋਈ ਹੈ ਤਾਂ ਉਸਦੀ ਤੁਰੰਤ ਸੂਚਨਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਦੂਜੀ ਮੰਜਿਲ ਕਮਰਾ ਨੰ 236-238 (ਫੋਨ ਨੰ 78146-76459) ਤੇ ਦਿੱਤੀ ਜਾਵੇ ਅਤੇ ਜਿੰਨਾਂ ਗੈਰ ਸਰਕਾਰੀ ਸੰਸਥਾ ਦੀ ਰਜਿਸਟਰੇਸ਼ਨ ਨਹੀ ਹੋਈ, ਉਹ ਆਪਣੀ ਬੇਨਤੀ ਪੱਤਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚ ਮਿਤੀ 29-12-2023 ਤੱਕ ਜਮਾਂ ਕਰਵਾਉਣ।
Top