Logo
Header
img

ਰੈੱਡ ਕਰਾਸ ਦੇ ਪੰਘੂੜੇ ਨੇ ਬਚਾਈ 190 ਬੱਚਿਆਂ ਦੀ ਜਾਨ

ਅੰਮ੍ਰਿਤਸਰ, 16 ਜੂਨ 2023:-- ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 190 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। 14/5/2023 ਨੂੰ ਦੁਪਹਿਰ 1:30 ਵਜੇ ਦਰਬਾਰ ਸਾਹਿਬ ਦੇ ਕਰਮਚਾਰੀ ਵਲੋਂ ਇਕ ਛੇ ਮਹੀਨੇ ਬੱਚੇ ਨੂੰ ਪੰਘੂੜੇ ਵਿੱਚ ਰੱਖ ਗਿਆ। ਇਸ ਬੱਚੇ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਇਹ ਬੱਚਾ ਬਿਲਕੁਲ ਤੰਦਰੁਸਤ ਹੈ। ਮੇਜਰ ਡਾ. ਵਰੂਣ ਕੁਮਾਰ, ਸੀ.ਐਮ.ਐਫ.ਓ. ਅੰਮ੍ਰਿਤਸਰ ਵੱਲੋਂ ਇਸ ਬੱਚੇ ਨੂੰ ਪੰਘੂੜੇ ਵਿੱਚ ਪ੍ਰ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 190 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ। ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਪਾਰਵਤੀ ਦੇਵੀ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ ਹਨ। ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚਿਆਂ ਦੀ ਮੈਡੀਕਲ ਜਾਂਚ ਪਾਰਵਤੀ ਦੇਵੀ ਹਸਪਤਾਲ ਵਿਖੇ ਕਰਵਾਈ ਜਾਂਦੀ ਹੈ ਅਤੇ ਹਸਪਤਾਲ ਵੱਲੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ ਬੱਚਿਆਂ ਦਾ ਸਾਰਾ ਇਲਾਜ ਮੁਫ਼ਤ ਵਿੱਚ ਕੀਤਾ ਜਾਂਦਾ ਹੈ। ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿਚ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ। ਹੁਣ ਤੱਕ ਪੰਘੂੜਾ ਸਕੀਮ ਤਹਿਤ ਇਨ੍ਹਾਂ ਬੱਚਿਆਂ ਦੇ ਆਉਣ ਨਾਲ ਬੱਚਿਆਂ ਦੀ ਗਿਣਤੀ 190 ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨ ਲਾਈਨ ਵੈਬਸਾਈਟ www.care.nic.in ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
Top