ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਪਿੱਛੋਂ ਮੌਸਮ ਵਿਭਾਗ ਨੇ ਅਗਲੇ ਦਿਨਾਂ ਬਾਰੇ ਕੀਤੀ ਭਵਿੱਖਬਾਣੀ
ਪੰਜਾਬ ਵਿਚ ਕੱਲ੍ਹ ਲਗਾਤਾਰ ਪਏ ਮੀਂਹ ਕਾਰਨ ਠੰਢ ਨੇ ਜ਼ੋਰ ਫੜ ਲਿਆ ਹੈ। ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ ਅਤੇ ਫਤਹਿਗੜ੍ਹ ਸਾਹਿਬ ਸਣੇ ਕੁਝ ਇਲਾਕਿਆਂ ਵਿਚ ਗੜ੍ਹੇ ਵੀ ਪਏ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੌਸਮ ਸਾਫ ਰਹੇਗਾ ਪਰ ਠੰਢ ਜ਼ੋਰ ਫੜੇਗੀ। ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਲੋਕਾਂ ਨੇ ਘਰਾਂ ਅੰਦਰ ਹੀ ਰਹਿਣਾ ਪਿਆ। ਦੂਜੇ ਪਾਸੇ ਇਹ ਮੀਂਹ ਕਿਸਾਨਾਂ ਲਈ ਵੀ ਲਾਹੇਵੰਦ ਮੰਨਿਆ ਜਾ ਰਿਹਾ ਹੈ। ਸੂਬੇ ਵਿੱਚ ਕਣਕ ਦੀ ਬਿਜਾਈ ਕਰ ਚੁੱਕੇ ਕਿਸਾਨਾਂ ਲਈ ਇਹ ਮੀਂਹ ਵਧੀਆ ਰਹੇਗਾ ਜਦੋਂ ਕਿ ਕਣਕ ਦੀ ਤਾਜ਼ੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਇਹ ਮੁਸੀਬਤ ਬਣ ਸਕਦਾ ਹੈ।
ਪੰਜਾਬ ’ਚ ਮੀਂਹ ਪੈਣ ਕਰਕੇ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਮੀਂਹ ਕਰਕੇ ਸੂਬੇ ਵਿੱਚ 8 ਡਿਗਰੀ ਸੈਲਸੀਅਸ ਤੱਕ ਤਾਪਮਾਨ ਡਿੱਗ ਗਿਆ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਦਾ ਤਾਪਮਾਨ 16.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 8.7 ਡਿਗਰੀ ਸੈਲਸੀਅਸ ਘੱਟ ਰਿਹਾ ਹੈ।
ਇਸੇ ਤਰ੍ਹਾਂ ਅੰਮ੍ਰਿਤਸਰ ’ਚ 21 ਡਿਗਰੀ ਸੈਲਸੀਅਸ, ਲੁਧਿਆਣਾ ’ਚ 26, ਪਟਿਆਲਾ ’ਚ 19.6, ਬਰਨਾਲਾ ’ਚ 19.2, ਫਰੀਦਕੋਟ ’ਚ 22.4, ਫਿਰੋਜ਼ਪੁਰ ’ਚ 20.8, ਗੁਰਦਾਸਪੁਰ ’ਚ 17.9, ਜਲੰਧਰ ’ਚ 17.9, ਮੋਗਾ ’ਚ 19.8, ਮੁਹਾਲੀ ’ਚ 17.3 ਅਤੇ ਰੋਪੜ ’ਚ 15.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
ਕਾਰੋਬਾਰੀ ਸੰਭਵ ਜੈਨ ਨੇ ਕੀਤਾ ਧੰਨਵਾਦ, ਪੁਲਿਸ ਦੀ ਕਾਰਵਾਈ ’ਤੇ ਪ੍ਰਗਟਾਈ ਸੰਤੁਸ਼ਟੀ
NOVEMBER, 30, 2023, 21:8 IST
ਕਾਰੋਬਾਰੀ ਸੰਭਵ ਜੈਨ ਨੇ ਕੀਤਾ ਧੰਨਵਾਦ, ਪੁਲਿਸ ਦੀ ਕਾਰਵਾਈ ’ਤੇ ਪ੍ਰਗਟਾਈ ਸੰਤੁਸ਼ਟੀ
SSP ਦੀ ਆਪਣੀ ਪੁਲਿਸ ਨੂੰ ਵਾਰਨਿੰਗ, ਦੱਸਿਆ ਲੋਕ ਕਿਉਂ ਸੱਦਦੇ ਹਨ 'ਕੁੱਕੜ ਖਾਣੇ'
NOVEMBER, 30, 2023, 19:55 IST
SSP ਦੀ ਆਪਣੀ ਪੁਲਿਸ ਨੂੰ