Logo
Header
img

ਪੰਜਾਬ ਵਿੱਚ ਕੰਬਾਉਣ ਵਾਲੀ ਠੰਡ ਸ਼ੁਰੂ ਹੋਣ ਦੀ ਸੰਭਾਵਨਾ

ਪੰਜਾਬ ‘ਚ ਠੰਡ ਲਗਾਤਾਰ ਵੱਧ ਰਹੀ ਹੈ। ਰਾਤ ਦੇ ਸਮੇਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦਿਨ ਦੇ ਤਾਪਮਾਨ ਵਿਚ ਵੀ ਪਹਿਲਾਂ ਦੇ ਮੁਕਾਬਲੇ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਕਈ ਇਲਾਕਿਆਂ ਵਿਚ ਵੀ ਹੁਣ ਸਵੇਰ ਵੇਲੇ ਧੁੰਦ ਪੈਣ ਲੱਗ ਪਈ ਹੈ। ਪਹਾੜੀ ਇਲਾਕਿਆਂ ‘ਚ ਬਰਫ਼ਬਾਰੀ ਦੌਰਾਨ ਪੰਜਾਬ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ। ਪ੍ਰਦੂਸ਼ਣ ਗੁਣਵੱਤਾ ਸੂਚਕ ਅੰਕ ‘ਚ ਵੀ ਸੁਧਾਰ ਜਾਰੀ ਰਿਹਾ। ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਅਗਲੇ 2 ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਹੈ ਤੇ ਸਾਵਧਾਨੀ ਵਰਤਣ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬੀਤੇ ਦਿਨ ਪਏ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ‘ਚ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਧੁੰਦ ਕਾਰਨ ਠੰਡ ਵੱਧ ਗਈ। ਮੌਸਮ ਵਿਗਿਆਨੀਆਂ ਮੁਤਾਬਕ ਪਹਾੜਾਂ ‘ਤੇ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚਠੰਡ ਵੱਧ ਰਹੀ ਹੈ।
Top